ਲਖਨਊ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਕਿਹਾ ਕਿ ਸਟਰੀਟ ਵਿਕਰੇਤਾਵਾਂ ਅਤੇ ਛੋਟੇ ਵਪਾਰੀਆਂ ਨੂੰ ਲੋਨ ਦੀ ਨਹੀਂ, ਵਿਸ਼ੇਸ਼ ਸਹਾਇਤਾ ਪੈਕੇਜ ਦੀ ਜ਼ਰੂਰਤ ਹੈ। ਯੂਪੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲੀ ਵਿਕਰੇਤਾਵਾਂ ਨਾਲ ਗੱਲਬਾਤ ਉੱਤੇ ਪ੍ਰਤੀਕ੍ਰਿਆ ਦਿੰਦਿਆਂ ਕਾਂਗਰਸੀ ਆਗੂ ਨੇ ਟਵੀਟ ਕਰਕੇ ਕਿਹਾ ਕਿ ਤਾਲਾਬੰਦੀ ਦੌਰਾਨ ਗਲੀ ਵਿਕਰੇਤਾ ਅਤੇ ਛੋਟੇ ਦੁਕਾਨਦਾਰ ਬਹੁਤ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਘਰ ਚਲਾਉਣਾ ਉਨਾਂ ਲਈ ਮੁਸ਼ਕਲ ਹੋ ਗਿਆ ਹੈ ਤੇ ਉਨ੍ਹਾਂ ਦੀ ਰੋਜ਼ੀ ਰੋਟੀ ਬਰਬਾਦ ਹੋ ਗਈ ਹੈ।"
ਪ੍ਰਧਾਨ ਮੰਤਰੀ ਸਟ੍ਰੀਟ ਵਿਕਰੇਤਾ ਸਵੈ-ਨਿਰਭਰ ਫੰਡ (ਪੀਐਮ ਸਵਨੀਧੀ) ਸਕੀਮ 1 ਜੂਨ ਨੂੰ ਰੇਹੜੀ ਫੜ੍ਹੀ ਲਾਉਣ ਵਾਲਿਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸੀ। ਦਰਅਸਲ, ਕੋਵਿਡ -19 ਮਹਾਂਮਾਰੀ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਤਬਾਹ ਹੋ ਗਈ ਸੀ, ਜਿਸ ਦੇ ਮੱਦੇਨਜ਼ਰ ਇਹ ਯੋਜਨਾ ਲਿਆਂਦੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਬਿਹਾਰ ਚੋਣਾਂ ਮੌਕੇ ਐਨਡੀਏ ਦਾ ਪ੍ਰਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀਆਂ ਕਰ ਰਹੇ ਰਹੇ ਹਨ। ਜਿਸ ਦੌਰਾਨ ਉਨ੍ਹਾਂ ਨੇ ਰੇਹੜੀ ਫੜ੍ਹੀ ਵਾਲਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਟਰੀਟ ਵਿਕਰੇਤਾਵਾਂ ਦੀ ਉੱਤਰ ਪ੍ਰਦੇਸ਼ ਦੀ ਆਰਥਿਕਤਾ ਵਿੱਚ ਬਹੁਤ ਵੱਡੀ ਭੂਮਿਕਾ ਹੈ। ਯੂ ਪੀ ਤੋਂ ਪਰਵਾਸ ਨੂੰ ਘਟਾਉਣ ਵਿੱਚ ਰੇਹੜੀ ਫੜ੍ਹੀ ਲਗਾਉਣ ਵਾਲਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ। ਇਸ ਲਈ ਪ੍ਰਧਾਨ ਮੰਤਰੀ ਸਵਨੀਧੀ ਯੋਜਨਾ ਨੂੰ ਘਰ ਘਰ ਤੱਕ ਪਹੁੰਚਾਉਣ ਵਿੱਚ ਯੂ ਪੀ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ‘ਤੇ ਹੈ।
ਉਨ੍ਹਾਂ ਕਿਹਾ ਕਿ ਮੇਰੇ ਗਰੀਬ ਭੈਣ-ਭਰਾਵਾਂ ਨੂੰ ਘੱਟੋ ਘੱਟ ਕਿਵੇਂ ਦੁੱਖ ਝੱਲਣਾ ਚਾਹੀਦਾ ਹੈ, ਇਹ ਚਿੰਤਾ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਕੇਂਦਰ ਵਿੱਚ ਸੀ। ਇਸੇ ਸੋਚ ਨਾਲ ਦੇਸ਼ ਨੇ 1 ਲੱਖ 70 ਹਜ਼ਾਰ ਕਰੋੜ ਨਾਲ ਗ਼ਰੀਬ ਭਲਾਈ ਸਕੀਮ ਦੀ ਸ਼ੁਰੂਆਤ ਕੀਤੀ।