ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ 'ਤੇ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਦੇਸ਼ ਦੀ ਰਾਜਧਾਨੀ ਵਿੱਚ ਲੰਘੇ ਕੱਲ੍ਹ ਹਿੰਸਾ ਭੜਕ ਗਈ ਜਿਸ ਵਿੱਚ ਪੁਲਿਸ ਕਾਂਸਟੇਬਲ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਦੌਰਾਨ ਲੋਕ ਵੱਡੀ ਗਿਣਤੀ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਲਈ ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਕਪਿਲ ਮਿਸ਼ਰਾ ਨੇ 22 ਜਨਵਰੀ ਨੂੰ ਵਿਵਾਦਤ ਬਿਆਨ ਦਿੱਤਾ ਸੀ, "ਦਿੱਲੀ ਪੁਲਿਸ ਤਿੰਨ ਦਿਨਾਂ ਦੇ ਅੰਦਰ ਰਸਤੇ ਖਾਲੀ ਕਰਵਾ ਲਵੇ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਤੋਂ ਵਾਪਸ ਜਾਣ ਤੱਕ ਉਹ ਸਾਂਤ ਹਨ ਪਰ ਜੇ ਤਿੰਨ ਦਿਨਾਂ ਵਿੱਚ ਖਾਲੀ ਨਹੀਂ ਹੋਇਆ ਤਾਂ ਫਿਰ ਅਸੀਂ ਸੜਕਾਂ ਤੇ ਉੱਤਰਾਂਗੇ ਇਸ ਤੋਂ ਬਾਅਦ ਅਸੀਂ ਦਿੱਲੀ ਪੁਲਿਸ ਦੀ ਵੀ ਨਹੀਂ ਸੁਣਾਂਗੇ"