ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਬਹੁ-ਰਾਸ਼ਟਰੀ ਕੰਪਨੀ ਦੇ ਰਸਾਇਣਕ ਪਲਾਂਟ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਇਕ ਬੱਚੇ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ। ਲਗਊਗ 200 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ, ਐਂਬੂਲੈਂਸਾਂ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।
ਵਿਸ਼ਖਾਪਟਨਮ ਦੀ ਸਥਿਤੀ ਉੱਤੇ ਰੱਖੀ ਜਾ ਰਹੀ ਹੈ ਨਜ਼ਰ: ਪੀਐਮ ਮੋਦੀ - ਵਿਸ਼ਖਾਪਟਨਮ
ਵਿਸ਼ਾਖਾਪਟਨਮ ਵਿਚ ਇਕ ਬਹੁ-ਰਾਸ਼ਟਰੀ ਕੰਪਨੀ ਦੇ ਰਸਾਇਣਕ ਪਲਾਂਟ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਟਵੀਕ ਕਰਕੇ ਕਿਹਾ ਹੈ ਕਿ ਵਿਸ਼ਖਾਪਟਨਮ ਦੀ ਸਥਿਤੀ ਉੱਤੇ ਨਜ਼ਰ ਰੱਖੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੀ ਇਸ ਘਟਨਾ ਉੱਤੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, "ਮੈਂ ਗ੍ਰਹਿ ਮੰਤਰਾਲੇ ਅਤੇ ਐਨਡੀਐਮਏ ਅਧਿਕਾਰੀਆਂ ਨਾਲ ਵਿਸ਼ਾਖਾਪਟਨਮ ਦੀ ਸਥਿਤੀ ਬਾਰੇ ਗੱਲ ਕੀਤੀ ਹੈ, ਜਿਸ ਉੱਤੇ ਨੇੜਿਓ ਨਜ਼ਰ ਰੱਖੀ ਜਾ ਰਹੀ ਹੈ। ਮੋਦੀ ਨੇੇ ਕਿਹਾ ਕਿ ਉਹ ਵਿਸ਼ਾਖਾਪਟਨਮ ਵਿੱਚ ਸਾਰਿਆਂ ਦੀ ਸੁਰੱਖਿਆ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ।"
ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ, "ਵਿਭਾਗ ਦੀ ਘਟਨਾ ਪ੍ਰੇਸ਼ਾਨ ਕਰਨ ਵਾਲੀ ਹੈ। ਐਨਡੀਐਮਏ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਅਸੀਂ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਾਂ। ਮੈਂ ਵਿਸ਼ਾਖਾਪਟਨਮ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਦਾ ਹਾਂ।"