ਨਵੀਂ ਦਿੱਲੀ: ਪੀਐਮ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਪੀਐਮ ਮੋਦੀ ਦੇ ਪ੍ਰੋਗਰਾਮ ਦਾ ਪ੍ਰਸਾਰਣ ਖ਼ਤਮ ਹੁੰਦੇ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਹਮਲਾ ਬੋਲਿਆ।
ਟਵੀਟ ਰਾਹੀਂ ਪੀਐਮ ਮੋਦੀ ਨੂੰ ਘੇਰਦਿਆਂ ਰਾਹੁਲ ਨੇ ਕਿਹਾ ਕਿ ਨੀਟ ਅਤੇ ਜੇਈਈ ਦੀ ਪ੍ਰੀਖਿਆ ਦੇਣ ਵਾਲੇ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਪ੍ਰੀਖਿਆ 'ਤੇ ਚਰਚਾ ਕਰਨ ਪਰ ਪ੍ਰਧਾਨ ਮੰਤਰੀ ਨੇ ਦੇਸ਼ ਨਾਲ ਖਿਡੌਣੇ 'ਤੇ ਚਰਚਾ ਕੀਤੀ।
ਰਾਹੁਲ ਗਾਂਧੀ ਇਸ ਤੋਂ ਪਹਿਲਾਂ ਵੀ ਨੀਟ ਅਤੇ ਜੇਈਈ ਪ੍ਰੀਖਿਆਵਾਂ ਨੂੰ ਲੈ ਤੇ ਪੀਐਮ ਮੋਦੀ 'ਤੇ ਸਵਾਲ ਚੁੱਕੇ ਹਨ। ਵਿਦਿਆਰਥੀਆਂ ਲਈ ਵੀਡੀਓ ਜਾਰੀ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਨੀਟ ਅਤੇ ਜੇਈਈ ਉਮੀਦਵਾਰਾਂ ਦੀ ਸੁਰੱਖਿਆ ਖ਼ਤਰੇ 'ਚ ਨਹੀਂ ਪਾਉਣੀ ਚਾਹੀਦੀ।
ਦੱਸਣਯੋਗ ਹੈ ਕਿ ਨੀਟ ਅਤੇ ਜੇਈਈ ਪ੍ਰੀਖਿਆਵਾਂ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਸੰਕਟ ਦੌਰਾਨ ਸਾਵਧਾਨੀ ਨਾਲ ਪ੍ਰੀਖਿਆਵਾਂ ਕਰਵਾਈਆਂ ਜਾ ਸਕਦੀਆਂ ਹਨ। ਉੱਥੇ ਹੀ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਹਜ਼ਾਰਾਂ ਵਿਦਿਆਰਥੀਆਂ ਦਾ ਇਕਜੁੱਟ ਹੋਣਾ ਉਨ੍ਹਾਂ ਦੀ ਸਿਹਤ ਅਤੇ ਜਿਵਨ ਦਾ ਖੇਡਣਾ ਸਾਬਿਤ ਹੋ ਸਕਦਾ ਹੈ।