ਨਵੀਂ ਦਿੱਲੀ: ਰਾਜਧਾਨੀ ਦੇ ਰੋਹਿਣੀ ਇਲਾਕੇ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਸਬ ਇੰਸਪੈਕਟਰ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਸਬ ਇੰਸਪੈਕਟਰ ਪ੍ਰੀਤੀ ਰੋਹਿਣੀ ਮੈਟਰੋ ਸਟੇਸ਼ਨ ਤੋਂ ਆਪਣੇ ਘਰ ਜਾ ਰਹੀ ਸੀ ਜਿਸ ਵੇਲੇ ਇਹ ਹਾਦਸਾ ਵਾਪਰਿਆ।
ਦਿੱਲੀ: ਵੋਟਾਂ ਤੋਂ ਪਹਿਲਾਂ ਮਹਿਲਾ ਪੁਲਿਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ - ਦਿੱਲੀ ਵਿਧਾਨ ਸਭਾ ਚੋਣਾਂ
ਸਬ ਇੰਸਪੈਕਟਰ ਰਾਤ 9.30 ਵਜੇ ਰੋਹਿਣੀ ਮੈਟਰੋ ਸਟੇਸ਼ਨ ਤੋਂ ਆਪਣੇ ਘਰ ਆ ਰਹੀ ਸੀ ਉਸ ਵੇਲੇ ਇੱਕ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ਵਿੱਚ ਗੋਲ਼ੀ ਮਾਰ ਦਿੱਤੀ।
ਪੁਲਿਸ ਮੁਤਾਬਕ ਸਬ ਇੰਸਪੈਕਟਰ ਰਾਤ 9.30 ਵਜੇ ਰੋਹਿਣੀ ਮੈਟਰੋ ਸਟੇਸ਼ਨ ਤੋਂ ਆਪਣੇ ਘਰ ਆ ਰਹੀ ਸੀ ਉਸ ਵੇਲੇ ਇੱਕ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ਵਿੱਚ ਗੋਲ਼ੀ ਮਾਰ ਦਿੱਤੀ। ਇਸ ਤੋਂ ਬਾਅਦ ਪ੍ਰੀਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਪੁਲਿਸ ਨੇ ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਦੀ ਸੀਸੀਟੀਵੀ ਫ਼ੁਟੇਜ਼ ਖੰਘਾਲਨੀ ਸ਼ੁਰੂ ਕਰ ਦਿੱਤੀ ਹੈ। ਪਰ ਇਹ ਇੱਕ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਅੱਜ ਦਿੱਲੀ ਵਿੱਚ ਵੋਟਾਂ ਹਨ ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਹਨ ਪਰ ਜੇ ਅਜਿਹੇ ਵਿੱਚ ਕੋਈ ਸ਼ਰੇਆਮ ਹੀ ਪੁਲਿਸ ਵਾਲੇ ਦਾ ਕਤਲ ਕਰ ਜਾਂਦਾ ਹੈ ਤਾਂ ਫਿਰ ਆਮ ਲੋਕਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਉੱਤੇ ਕਿੰਨਾ ਕੁ ਭਰੋਸਾ ਕਰ ਸਕਦੇ ਹਨ ਇਸ ਦਾ ਅੰਦਾਜ਼ਾ ਤਾਂ ਤੁਸੀਂ ਆਪ ਹੀ ਲਾ ਸਕਦੇ ਹੋ।