ਨਵੀਂ ਦਿੱਲੀ: ਲੋਕ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਪੇਸ਼ ਹੋਏ ਖੇਤੀ ਬਿੱਲਾਂ 'ਤੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ। ਇਸ ਨਾਲ ਹੀ ਉਨ੍ਹਾਂ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਬੀਬੀ ਹਰਮਿਸਰਤ ਕੌਰ ਬਾਦਲ ਦੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣਗੇ।
ਸੁਖਬੀਰ ਬਾਦਲ ਨੇ ਖੇਤੀ ਸੁਧਾਰ ਬਿੱਲ ਦਾ ਸੰਸਦ 'ਚ ਕੀਤਾ ਤਿੱਖਾ ਵਿਰੋਧ ਲੋਕ ਸਭਾ ਵਿੱਚ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਬਿੱਲਾਂ ਦਾ ਸਖ਼ਤ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ ਲਈ ਇਹ ਬਿੱਲ ਬਹੁਤ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲ ਨਾਲ 20 ਲੱਖ ਕਿਸਾਨ, 30 ਹਜ਼ਾਰ ਤੋਂ ਵੱਧ ਆੜ੍ਹਤੀਏ, 3 ਲੱਖ ਤੋਂ ਵੱਧ ਮੰਡੀ ਮਜ਼ਦੂਰ ਅਤੇ 25 ਲੱਖ ਦੇ ਕਰੀਬ ਖੇਤ ਮਜ਼ਦੂਰ ਸਿੱਧੇ ਰੂਪ ਵਿੱਚ ਪ੍ਰਭਾਵਿਤ ਹੋਣਗੇ।
ਸੁਖਬੀਰ ਬਾਦਲ ਨੇ ਖੇਤੀ ਸੁਧਾਰ ਬਿੱਲ ਦਾ ਸੰਸਦ 'ਚ ਕੀਤਾ ਤਿੱਖਾ ਵਿਰੋਧ ਉਨ੍ਹਾਂ ਅੱਗੇ ਕਿਹਾ ਹਰ ਰਾਜ ਨੇ ਅਜ਼ਾਦੀ ਤੋਂ ਬਾਅਦ ਕਿਸੇ ਨਾ ਕਿਸੇ ਖੇਤਰ ਨੂੰ ਵਿਕਸਤ ਕੀਤਾ ਹੈ ਅਤੇ ਪੰਜਾਬ ਨੇ ਸੂਬੇ ਦੇ ਖੇਤੀ ਖੇਤਰ ਦੇ ਬੁਨਿਆਂਦੀ ਢਾਂਚੇ ਨੂੰ ਵਿਕਸਤ ਕੀਤਾ ਹੈ। ਉਨ੍ਹਾਂ ਅਜਿਹਾ ਦੇਸ਼ ਦੇ ਅੰਨ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਅੱਜ ਦੇ ਸਮੇਂ 50 ਫੀਸਦੀ ਤੋਂ ਵੱਧ ਦੇਸ਼ ਲਈ ਅੰਨ ਪੈਦਾ ਕਰਦਾ ਹੈ।
ਉਨ੍ਹਾਂ ਕਿਹਾ ਅਕਾਲੀ ਦਲ ਨੇ ਖੇਤੀ ਮੰਤਰੀ ਨੂੰ ਕਿਸਾਨਾਂ ਦੇ ਸ਼ੰਕਿਆਂ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ੰਕੇ ਦੂਰ ਨਹੀਂ ਕੀਤੇ ਗਏ। ਇਸੇ ਕਾਰਨ ਹੀ ੳੇੁਹ ਇਸ ਬਿੱਲ ਦਾ ਤਿੱਖਾ ਵਿਰੋਧ ਕਰਦੇ ਹਨ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਵੀ ਸਿੱਧੇ ਨਿਸ਼ਾਨੇ ਸਾਧੇ ਹਨ। ਇਸੇ ਦੌਰਾਨ ਕਈ ਵਾਰ ਸੰਸਦ ਵਿੱਚ ਉਨ੍ਹਾਂ ਨੂੰ ਰੋਕਿਆ ਗਿਆ ਹੈ। ਫਿਰ ਵੀ ਸੁਖਬੀਰ ਬਾਦਲ ਬੋਲਣ ਤੋਂ ਨਹੀਂ ਹਟੇ ਅਤੇ ਆਸਨ ਨੇ ਉਨ੍ਹਾਂ ਦੇ ਮਾਈਕ ਨੂੰ ਬੰਦ ਕਰਦ ਦਿੱਤਾ। ਇਸ ਮਾਈਕ ਬੰਦ ਦੌਰਾਨ ਸੁਖਬੀਰ ਬਾਦਲ ਨੇ ਬੀਬੀ ਬਾਦਲ ਦੇ ਕੇਂਦਰੀ ਵਜ਼ਾਰਤ 'ਚੋਂ ਅਸਤੀਫਾ ਦਿੱਤੇ ਜਾਣ ਦਾ ਵੀ ਐਲਾਨ ਕਰ ਦਿੱਤਾ।