ਪੰਜਾਬ

punjab

ETV Bharat / bharat

ਸ਼ਿਲਾਂਗ: ਸੁਖਜਿੰਦਰ ਰੰਧਾਵਾ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ ਵਫ਼ਦ ਸਿੱਖਾਂ ਨੂੰ ਮਿਲਿਆ - ਸ਼ਿਲਾਂਗ

ਸ਼ਿਲਾਂਗ 'ਚ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਸੁਲਝਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ 5 ਮੈਂਬਰੀਂ ਵਫ਼ਦ ਨੇ ਸ਼ਿਲਾਂਗ ਦੇ ਪੰਜਾਬੀਆਂ ਨਾਲ ਗੱਲਬਾਤ ਕੀਤੀ। ਇਹ ਵਫ਼ਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸ਼ਿਲਾਂਗ ਪੁੱਜਿਆ।

ਫ਼ੋਟੋ

By

Published : Jun 19, 2019, 11:41 PM IST

ਸ਼ਿਲਾਂਗ: ਪੰਜਾਬ ਸਰਕਾਰ ਵੱਲੋਂ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਗਵਾਈ ਵਿੱਚ ਭੇਜਿਆ ਗਿਆ 5 ਮੈਂਬਰੀ ਵਫ਼ਦ ਸ਼ਿਲਾਂਗ ਦੇ ਸਿੱਖਾਂ ਨੂੰ ਮਿਲਿਆ। ਵਫ਼ਦ ਵਿੱਚ ਵਿਧਾਇਕ ਕੁਲਦੀਪ ਸਿੰਘ ਵੈਦ, ਕੁਲਬੀਰ ਸਿੰਘ ਜ਼ੀਰਾ, ਸਾਂਸਦ ਰਵਨੀਤ ਬਿੱਟੂ ਤੇ ਜਸਬੀਰ ਸਿੰਘ ਗਿੱਲ ਸ਼ਾਮਲ ਹਨ ਜੋ ਕਿ ਭਲਕੇ ਮੇਘਾਲਿਆ ਦੇ ਮੁੱਖ ਮੰਤਰੀ ਕਾਨਰਾਡ ਸੰਗਮਾ ਨਾਲ ਮੁਲਾਕਾਤ ਕਰਨਗੇ।

ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਸ਼ਿਲਾਂਗ ਵਿੱਚ 200 ਸਾਲ ਤੋਂ ਵੱਧ ਸਮੇਂ ਤੋਂ ਸ਼ਿਲਾਂਗ ਵਿੱਚ ਰਹਿਣ ਵਾਲੇ ਸਿੱਖਾਂ ਦੇ ਅਧਿਕਾਰਾਂ ਦਾ ਉਲੰਘਣ ਕੀਤਾ ਗਿਆ ਤਾਂ ਪੰਜਾਬ ਸਰਕਾਰ ਉਸ ਖ਼ਿਲਾਫ਼ ਹਰ ਸੰਭਵ ਕਦਮ ਚੁੱਕੇਗੀ।

ਦੱਸ ਦਈਏ, ਵਫ਼ਦ ਵੱਲੋਂ ਡੇਢ ਸਦੀ ਪਹਿਲਾਂ ਉੱਥੇ ਵਸੇ ਸਿੱਖਾਂ ਦੇ ਉਜਾੜੇ ਨੂੰ ਰੋਕਣ ਲਈ ਮੇਘਾਲਿਆ ਦੀ ਕੋਨਰਾਡ ਸੰਗਮਾ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ। ਵਫ਼ਦ ਵਿੱਚ 2 ਲੋਕ ਸਭਾ ਮੈਂਬਰ ਤੇ 2 ਵਿਧਾਇਕ ਸ਼ਾਮਲ ਹਨ। ਵਫ਼ਦ ਸਾਰੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਵੇਗਾ ਤੇ ਜਿਸ ਤੋਂ ਬਾਅਦ ਸਰਕਾਰ ਇਹ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ।

ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਲਾਂਗ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਕੁਝ ਪਾਬੰਦੀਸ਼ੁਦਾ ਸੰਗਠਨਾਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ। ਇਸ 'ਤੇ ਸਰਕਾਰ ਨੇ ਸਖ਼ਤ ਰਵੱਈਆ ਦਿਖਾਉਂਦਿਆਂ ਮਾਮਲੇ ਨੂੰ ਸੁਲਝਾਉਣ ਲਈ ਵਫ਼ਦ ਨੂੰ ਸ਼ਿਲਾਂਗ ਭੇਜਿਆ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਨੂੰ ਵੀ ਇਸ ਮਾਮਲੇ 'ਚ ਦਖ਼ਲ ਦੇਣ ਲਈ ਕਿਹਾ ਗਿਆ ਸੀ।

ABOUT THE AUTHOR

...view details