ਨਵੀਂ ਦਿੱਲੀ: ਸਾਬਕਾ ਭਾਜਪਾ ਸਾਂਸਦ ਸੁਵਾਮੀ ਚਿਨਮਯਾਨੰਦ ਦੀ ਪਰੇਸ਼ਾਨੀਆਂ ਹੋਰ ਵੱਧਣ ਦੇ ਆਸਾਰ ਹਨ। ਕਿਉਂਕਿ ਉਨ੍ਹਾਂ ਦੇ ਵਿਰੁੱਧ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਖ਼ੁਦ ਮਾਮਲੇ ਦੀ ਜਾਣਕਾਰੀ ਲਈ ਹੈ।
ਚਿਨਮਯਾਨੰਦ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ - natioanl news
ਸੁਪਰੀਮ ਕੋਰਟ ਨੇ ਸਵਾਮੀ ਚਿਨਮਯਾਨੰਦ ਨਾਲ ਜੁੜੇ ਜਿਣਸੀ ਸ਼ੋਸ਼ਣ ਮਾਮਲੇ ਵਿੱਚ ਖ਼ੁਦ ਜਾਣਕਾਰੀ ਲਈ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਨਾਲ ਸਵਾਮੀ ਚਿਨਮਯਾਨੰਦ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਨਾਲ ਜੁੜਿਆ ਹੈ।
ਸੁਪਰੀਮ ਕੋਰਟ ਨੇ ਇਸ ਮਾਮਲੇ ਉੱਤੇ ਨੋਟਿਸ ਲੈਂਦਿਆ ਇਸ ਮਾਮਲੇ ਨੂੰ ਸ਼ੁੱਕਰਵਾਰ ਨੂੰ ਲਿਸਟ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵਕੀਲਾਂ ਦੇ ਇੱਕ ਦਲ ਨਾਲ ਬੁੱਧਵਾਰ ਨੂੰ ਚੀਫ਼ ਜਸਟਿਸ ਰੰਜਨ ਗਗੋਈ ਨਾਲ ਬੈਠਕ ਕੀਤੀ। ਵਕੀਲਾਂ ਨੇ ਇਸ ਮਾਮਲੇ ਵਿੱਚ ਪਟੀਸ਼ਨ ਦਾਖਲ ਕਰਦੇ ਹੋਏ ਮੁੱਖ ਚੀਫ ਜਸਟਿਸ ਨੂੰ ਇਸ ਮਾਮਲੇ ਵਿੱਚ ਨੋਟਿਸ ਲੈਣ ਲਈ ਅਪੀਲ ਕੀਤੀ। ਵਕੀਲਾਂ ਵੱਲੋਂ ਚੀਫ ਜਸਟਿਸ ਰੰਜਨ ਗਗੋਈ ਨੂੰ ਅਪੀਲ ਕੀਤੀ ਹੈ ਕਿ ਉਹ ਮੁੜ ਇੱਕ ਹੋਰ ਉਨਾਵ ਕੇਸ ਨਹੀਂ ਹੋਣ ਦੇਣਾ ਚਾਹੁੰਦੇ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਐੱਸਐੱਸ ਕਾਲਜ ਵਿੱਚ ਪੜ੍ਹਨ ਵਾਲੀ ਇੱਕ ਵਿਦਿਆਰਥਣ ਨੇ ਸਵਾਮੀ ਚਿਨਮਯਾਨੰਦ ਉੱਤੇ ਜਿਣਸੀ ਸੋਸ਼ਣ ਦੇ ਗੰਭੀਰ ਦੋਸ਼ ਲਗਾਏ ਹਨ। ਉਸ ਤੋਂ ਬਾਅਦ ਕੁੜੀ ਲਾਪਤਾ ਦੱਸੀ ਜਾ ਰਹੀ ਹੈ।