ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਸਰਕਾਰ ਬਣਨ 'ਤੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੰਦਿਆਂ ਭਲਕੇ ਸ਼ਾਮ 5 ਵਜੇ ਤੋਂ ਪਹਿਲਾ ਫਲੌਰ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਗੁਪਤ ਮਤਦਾਨ ਦੇ ਲਾਈਵ ਪ੍ਰਸਾਰਣ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪ੍ਰੋਟੇਮ ਸਪੀਕਰ ਦੀ ਨਿਯੁਕਤੀ ਦੇ ਆਦੇਸ਼ ਵੀ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਕੱਲ ਸ਼ਾਮ ਨੂੰ ਪੰਜ ਵਜੇ ਤੋਂ ਪਹਿਲਾਂ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਣੀ ਚਾਹੀਦੀ ਹੈ ਅਤੇ ਫਿਰ ਫਲੋਰ ਟੈਸਟ ਕਰਵਾਇਆ ਜਾਵੇ। ਜਸਟਿਸ ਰਮਨਾ ਨੇ ਕਿਹਾ ਕਿ ਅਦਾਲਤ ਅਤੇ ਵਿਧਾਨ ਸਭਾ ਦੇ ਅਧਿਕਾਰ ਨੂੰ ਲੈ ਕੇ ਲੰਬੇ ਸਮੇਂ ਤੋਂ ਬਹਿਸ ਹੋ ਰਹੀ ਹੈ। ਲੋਕਤੰਤਰੀ ਕਦਰਾਂ ਕੀਮਤਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੂੰ ਚੰਗੇ ਪ੍ਰਸ਼ਾਸਨ ਦਾ ਅਧਿਕਾਰ ਹੈ।
ਅਦਾਲਤ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ ਸਥਾਪਤ ਕਰਨ ਲਈ ਅਦਾਲਤਾਂ ਹੁੰਦੀਆਂ ਹਨ ਅਤੇ ਅਦਾਲਤ ਅਤੇ ਸੰਸਦੀ ਕਾਰਜਕਾਲ ਵਿਚਕਾਰ ਸੀਮਾ ਦੀ ਜ਼ਰੂਰਤ ਹੁੰਦੀ ਹੈ। ਅਦਾਲਤ ਨੇ ਕਿਹਾ ਕਿ ਫਲੋਰ ਟੈਸਟ ਵੀਡੀਓ-ਰਿਕਾਰਡ ਕੀਤਾ ਜਾਣਾ ਚਾਹੀਦਾ ਹੈ ਅਤੇ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ ਹੈ ਅਤੇ ਇਹ ਗੁਪਤ ਵੋਟਿੰਗ ਤੋਂ ਨਹੀਂ ਹੋਵੇਗਾ।
ਰਾਜਪਾਲ ਦੇ ਫ਼ੈਸਲੇ ਦੀ ਨਿਆਂਇਕ ਸਮੀਖਿਆ ਹੋ ਸਕਦੀ ਹੈ ਜਾਂ ਨਹੀਂ? ਇਸ ‘ਤੇ ਅਦਾਲਤ ਨੇ ਸਾਰੀਆਂ ਧਿਰਾਂ ਨੂੰ 8 ਹਫ਼ਤਿਆਂ ਵਿੱਚ ਲਿਖ਼ਤੀ ਦਲੀਲਾਂ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਐਸਸੀ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ, ਨਾਗਰਿਕਾਂ ਦੇ ਚੰਗੇ ਪ੍ਰਸ਼ਾਸਨ ਦੇ ਅਧਿਕਾਰ ਨੂੰ ਕਾਇਮ ਰੱਖਣ ਲਈ ਮਹਾਰਾਸ਼ਟਰ ਵਿੱਚ ਬਹੁਮਤ ਨਿਰਧਾਰਤ ਕਰਨ ਲਈ ਫਲੋਰ ਟੈਸਟ ਲਈ ਅੰਤਰਿਮ ਆਦੇਸ਼ ਪਾਸ ਕਰਨਾ ਜ਼ਰੂਰੀ ਹੈ।
ਮਹਾਰਾਸ਼ਟਰ ਵਿੱਚ ਰਾਜਪਾਲ ਭਗਤ ਸਿੰਘ ਕੋਸ਼ਰੀ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਹੁਦੇ ਦੀ ਸਹੁੰ ਚੁਕਾਉਣ ਦੇ ਫ਼ੈਸਲੇ ਵਿਰੁੱਧ ਕਾਂਗਰਸ-ਐਨਸੀਪੀ ਅਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ।
ਦੱਸਣਯੋਗ ਹੈ ਕਿ ਕਾਂਗਰਸ-ਐਨਸੀਪੀ ਅਤੇ ਸ਼ਿਵ ਸੈਨਾ ਨੇ ਮਹਾਰਾਸ਼ਟਰ ਵਿੱਚ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾਉਣ ਦੇ ਰਾਜਪਾਲ ਭਗਤ ਸਿੰਘ ਕੋਸ਼ਰੀ ਦੇ ਫ਼ੈਸਲੇ ਵਿਰੁੱਧ ਕਾਂਗਰਸ-ਐਨਸੀਪੀ ਅਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ।
ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਦੇ 'ਤੇ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਰੁਕੀ ਰਹੀ।
ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਦੇ 'ਤੇ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਠੱਪ ਰਹੀ। ਹੰਗਾਮੇ ਕਾਰਨ ਲੋਕ ਸਭਾ ਦੋ ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ, ਜਦਕਿ ਰਾਜ ਸਭਾ ਦੀ ਇਕ ਵਾਰੀ ਮੁਲਤਵੀ ਹੋਣ ਤੋਂ ਬਾਅਦ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਮਹੱਤਵਪੂਰਣ ਗੱਲ ਇਹ ਹੈ ਕਿ ਮਹਾਰਾਸ਼ਟਰ ਵਿਚ ਬੇਮਿਸਾਲ ਰਾਜਨੀਤਿਕ ਘਟਨਾਵਾਂ ਵਿੱਚ ਰਾਜਪਾਲ ਨੇ ਸ਼ਨੀਵਾਰ ਸਵੇਰੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਐਨਸੀਪੀ ਨੇਤਾ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।