ਨਵੀਂ ਦਿੱਲੀ: ਸਾਲ 1984 'ਚ ਦਿੱਲੀ ਦੇ ਤ੍ਰਿਲੋਕਪੁਰੀ ‘ਚ ਹੋਏ ਸਿੱਖ ਕਤਲੇਆਮ ਮਾਮਲੇ ‘ਚ ਦੰਗਾ ਅਤੇ ਅੱਗਜਨੀ ਲਈ ਹਾਈ ਕੋਰਟ ਵੱਲੋਂ ਦੋਸ਼ੀ ਠਹਿਰਾਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਸੁਪਰੀਮ ਕੋਰਟ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਖ਼ਤਾ ਸਬੂਤ ਨਾ ਹੋਣ ਦਾ ਹਵਾਲਾ ਦਿੱਤਾ ਹੈ ਜਦਕਿ ਦਿੱਲੀ ਹਾਈਕੋਰਟ ਨੇ ਇਸ ਸਾਲ ਨਵੰਬਰ ਵਿੱਚ ਸਜ਼ਾ ਨੂੰ ਬਰਕਰਾਰ ਰੱਖਿਆ ਸੀ।