ਨਵੀਂ ਦਿੱਲੀ: ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ 'ਤੇ 21ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਕਿਸਾਨਾਂ ਦਾ ਜੋਸ਼ ਅਜੇ ਤੱਕ ਬਰਕਰਾਰ ਹੈ। ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਚੁੱਕ ਦਿੱਲੀ ਦਾ ਰਸਤਾ ਸਾਫ਼ ਕਰਨ ਲਈ ਪਟੀਸ਼ਨ ਦਰਜ ਕੀਤੀ ਸੀ, ਜਿਸ ਦੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਦਾ ਪੱਖ ਸੁਣ ਲਿਆ ਹੈ। ਕਿਸਾਨ ਬੀਤੇ 21 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਸਰਵਉੱਚ ਅਦਾਲਤ ਨੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣ ਦੀ ਪਟੀਸ਼ਨਕਰਤਾ ਦਾ ਪੱਖ ਸੁਣ ਲਿਆ ਹੈ।
ਕਿਸਾਨਾਂ ਨੇ ਧਰਨਾ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਇਆ ਹੋਇਆ ਹੈ ਤੇ ਉਨ੍ਹਾਂ ਦੀ ਇੱਕੋ ਮੰਗ ਹੈ ਕਿ ਕਾਨੂੰਨ ਰੱਦ ਹੋਣ 'ਤੇ ਹੀ ਉਹ ਆਪਣੇ ਘਰਾਂ ਨੂੰ ਪਰਤ ਜਾਣਗੇ, ਪਰ ਸਰਕਾਰ ਸੋਧਾਂ ਦੀ ਗੱਲ ਕਰ ਰਹੀ ਹੈ ਜਿਸ ਕਰਕੇ ਮਾਮਲਾ ਸੁੱਲਝਦਾ ਨਜ਼ਰ ਨਹੀਂ ਆ ਰਿਹਾ ਹੈ।
ਸ਼ਾਹੀਨ ਬਾਗ ਤੇ ਕਿਸਾਨ ਅੰਦੋਲਨ ਵੱਖ