ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੂੰ ਸਾਲ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਦੋ ਹਫ਼ਤਿਆਂ ਲਈ ਟਲੀ - bail plea
ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ । ਸੱਜਣ ਕੁਮਾਰ ਨੂੰ ਸਾਲ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ
ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਚ ਸੀਬੀਆਈ ਨੇ ਸੁਪਰੀਮ ਕੋਰਟ ‘ਚ ਜਵਾਬ ਦਾਖਲ ਕਰ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਸੀਬੀਆਈ ਨੇ ਆਪਣੇ ਜਵਾਬ ‘ਚ ਕਿਹਾ ਸੀ ਕਿ ਸੱਜਣ ਕੁਮਾਰ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਉਸ ਨੂੰ ਜ਼ਮਾਨਤ ਦੇਣ ਨਾਲ ਸਿੱਖ ਕਤਲੇਆਮ ਦੇ ਦੂਸਰੇ ਮਾਮਲਿਆਂ ‘ਚ ਗਵਾਹ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸੱਜਣ ਕੁਮਾਰ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲਾ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ‘ਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ ‘ਤੇ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ।