ਪੰਜਾਬ

punjab

ETV Bharat / bharat

ਗਾਰਗੀ ਛੇੜਛਾੜ ਮਾਮਲੇ ਦੀ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਇਹ ਮਾਮਲਾ ਪਹਿਲਾਂ ਹਾਈਕੋਰਟ ਨੂੰ ਹੀ ਸੁਣਨਾ ਚਾਹੀਦਾ ਹੈ ਜੇ ਤੁਸੀਂ ਉਸ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਸੁਪਰੀਮ ਕੋਰਟ ਉਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਦਿੱਤੀ ਦਰਖ਼ਾਸਤ ਤੋਂ ਬਾਅਦ ਮਾਮਲਾ ਸੁਣੇਗਾ। ਪਰ ਪਹਿਲਾਂ ਹਾਈਕੋਰਟ ਹੀ ਜਾਣਾ ਪਵੇਗਾ।

By

Published : Feb 14, 2020, 4:49 AM IST

ਸੁਪਰੀਮ ਕੋਰਟ
ਸੁਪਰੀਮ ਕੋਰਟ

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ਦੀਆਂ ਵਿਦਿਆਰਥਣਾਂ ਨਾਲ ਹੋਈ ਕਥਿਤ ਛੇੜਛਾੜ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤੀ ਹੈ।

ਕੋਰਟ ਨੇ ਪਟੀਸ਼ਨਕਰਤਾ ਐਮਐਲ ਸ਼ਰਮਾ ਨੂੰ ਇਹ ਪਟੀਸ਼ਨ ਪਹਿਲਾਂ ਦਿੱਲੀ ਹਾਈਕੋਰਟ ਵਿੱਚ ਦਾਖ਼ਲ ਕਰਨ ਲਈ ਕਿਹਾ ਹੈ।

ਸ਼ਰਮਾ ਨੇ ਕਿਹਾ ਕਿ ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਜ਼ਿਆਦਾ ਟਾਇਮ ਲੱਗ ਸਕਦਾ ਹੈ ਅਜਿਹੇ ਵਿੱਚ ਇਲੈਕਟ੍ਰੋਨਿਕ ਸਬੂਤ ਨਸ਼ਟ ਹੋ ਸਕਦੇ ਹਨ ਜਾਂ ਫਿਰ ਇਨ੍ਹਾਂ ਨਾਲ ਛੇੜਛਾੜ ਹੋ ਸਕਦੀ ਹੈ।

ਸੁਪਰੀਮ ਕੋਰਟ ਨੇ ਇਸ ਦੇ ਜਵਾਬ ਵਿੱਚ ਕਿਹਾ ਕਿ ਇਹ ਮਾਮਲਾ ਪਹਿਲਾਂ ਹਾਈਕੋਰਟ ਨੂੰ ਹੀ ਸੁਣਨਾ ਚਾਹੀਦਾ ਹੈ ਜੇ ਤੁਸੀਂ ਉਸ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਸੁਪਰੀਮ ਕੋਰਟ ਉਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਦਿੱਤੀ ਦਰਖ਼ਾਸਤ ਤੋਂ ਬਾਅਦ ਮਾਮਲਾ ਸੁਣੇਗਾ। ਪਰ ਪਹਿਲਾਂ ਹਾਈਕੋਰਟ ਹੀ ਜਾਣਾ ਪਵੇਗਾ।

ਜ਼ਿਕਰ ਕਰ ਦਈਏ ਕਿ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੁਣਵਾਈ ਕੇਂਦਰੀ ਜਾਂਚ ਏਜੰਸੀ(ਸੀਬੀਆਈ) ਤੋਂ ਹੀ ਕਰਵਾਈ ਜਾਵੇ।

ABOUT THE AUTHOR

...view details