ਨਵੀਂ ਦਿੱਲੀ: ਸੁਪਰੀਮ ਕੋਰਟ 'ਚ 2012 ਤੋਂ ਨਿਰਭਿਆ ਜਬਰ ਜ਼ਨਾਹ ਤੇ ਕਤਲ ਦਾ ਮਾਮਲਾ ਚੱਲ ਰਿਹਾ ਹੈ ਪਰ ਉਨ੍ਹਾਂ ਦੋਸ਼ੀਆਂ ਨੂੰ ਅਜੇ ਤੱਕ ਕੋਈ ਸਜ਼ਾ ਨਹੀਂ ਹੋਈ ਹੈ। ਪਹਿਲਾਂ ਵੀ ਦੋ ਵਾਰ ਸੁਪਰੀਮ ਕੋਰਟ ਨੇ ਉਨ੍ਹਾਂ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਾ ਐਲਾਨ ਕੀਤਾ ਸੀ, ਜਿਸ ਨੂੰ ਪਹਿਲਾਂ ਵੀ ਦੋਸ਼ੀਆਂ ਵੱਲੋਂ ਪਟੀਸ਼ਨ ਦਾਇਰ ਕਰਕੇ ਰੋਕਿਆ ਜਾ ਚੁੱਕਿਆ ਹੈ। ਸੁਪਰੀਮ ਕੋਰਟ ਵੱਲੋਂ ਹੁਣ ਇਨ੍ਹਾਂ ਦੋਸ਼ੀਆਂ ਨੂੰ ਫਾਂਸੀ ਦੇਣ ਲਈ 3 ਮਾਰਚ ਸਵੇਰੇ 6 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਦੋਸ਼ੀ ਪਵਨ ਕੁਮਾਰ ਗੁਪਤਾ ਵੱਲੋਂ 3 ਮਾਰਚ ਦੀ ਫਾਂਸੀ ਦੀ ਸਜ਼ਾ ਟਾਲਣ ਲਈ 2 ਦਿਨ ਪਹਿਲਾਂ ਹੀ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ, ਜਿਸ 'ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰ ਰਿਹਾ ਹੈ।
ਨਿਰਭਿਆ ਕੇਸ: ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
ਨਿਰਭਿਆ ਜਬਰ ਜ਼ਨਾਹ ਦੇ ਦੋਸ਼ੀ ਪਵਨ ਕੁਮਾਰ ਵੱਲੋਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਸੁਣਵਾਈ ਹੈ।
ਫ਼ੋਟੋ
ਜਾਣਕਾਰੀ ਮੁਤਾਬਕ ਸੁਣਵਾਈ ਪੰਜਾਂ ਜੱਜ ਦੀ ਚੈਂਬਰ ਬੈਂਚ ਵੱਲੋਂ ਸਵੇਰੇ 10:25 ਮਿੰਟ 'ਤੇ ਸ਼ੁਰੂ ਕੀਤੀ ਜਾਵੇਗੀ। ਇਸ ਚੈਂਬਰ ਬੈਠਕ 'ਚ ਜੱਜ ਐਨ.ਵੀ ਰਮਨਾ, ਜੱਜ ਅਰੁਣ ਮਿਸ਼ਰਾ, ਜੱਜ ਆਰ.ਐਫ ਨਰੀਮਨ, ਜੱਜ ਆਰ ਭਾਨੂਮਤੀ ਤੇ ਜੱਜ ਅਸ਼ੋਕ ਭੂਸ਼ਣ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ:ਪਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Last Updated : Mar 2, 2020, 10:37 AM IST