ਨਵੀਂ ਦਿੱਲੀ: ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ 1984 ਸਿੱਖ ਕਤਲੇਆਮ ਕੇਸ ਵਿੱਚ ਦੋਸ਼ੀ ਅਤੇ ਸਾਬਕਾ ਕਾਂਗਰਸੀ ਮੈਂਬਰ ਸੱਜਣ ਕੁਮਾਰ ਵੱਲੋਂ ਜ਼ਮਾਨਤ ਪਟੀਸ਼ਨ ‘ਤੇ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੂੰ ਸੱਜਣ ਕੁਮਾਰ ਦੀ ਜ਼ਮਾਨਤ 'ਤੇ ਪ੍ਰਤੀਕਿਰਿਆ ਦੇਣ ਲਈ ਕਿਹਾ ਗਿਆ ਹੈ।
1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ
1984 ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਅਤੇ ਸਾਬਕਾ ਕਾਂਗਰਸੀ ਮੈਂਬਰ ਸੱਜਣ ਕੁਮਾਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੱਜਣ ਕੁਮਾਰ ਨੇ ਜੇਲ੍ਹ ਵਿਚ ਕੋਰੋਨਾ ਦੀ ਲਾਗ ਦੇ ਖ਼ਤਰੇ ਅਤੇ ਆਪਣੀ ਉਮਰ ਨੂੰ ਅਧਾਰ ਬਣਾਇਆ ਹੈ।
ਸੱਜਣ ਕੁਮਾਰ
ਸੱਜਣ ਕੁਮਾਰ ਪਹਿਲਾਂ ਵੀ ਕਈ ਵਾਰ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਇਰ ਕਰ ਚੁੱਕਾ ਹੈ ਪਰ ਅਦਾਲਤ ਨੇ ਉਸ ਨੂੰ ਰੱਦ ਕਰ ਦਿੱਤਾ। ਇਸ ਵਾਰ, ਉਸ ਨੇ ਜੇਲ੍ਹ ਵਿੱਚ ਕੋਰੋਨਾ ਦੀ ਲਾਗ ਦੇ ਖ਼ਤਰੇ ਅਤੇ ਉਮਰ ਦੇ ਅਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਹੈ।
ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਾਸੂਬਰਮਨੀਅਮ ਵੀ ਬੈਂਚ ਵਿਚ ਸ਼ਾਮਲ ਸਨ। ਸੁਪਰੀਮ ਕੋਰਟ ਦੇ ਬੈਂਚ ਨੇ ਉਸ ਦੀ ਉਮਰ ਨੂੰ ਮੰਨਦਿਆਂ ਇਸ ਕੇਸ ਦੀ ਸੁਣਵਾਈ ਅਗਸਤ ਵਿੱਚ ਮੁੜ ਕਰਨ ਦੇ ਆਦੇਸ਼ ਦਿੱਤੇ।