ਨਵੀਂ ਦਿੱਲੀ: ਸੋਮਵਾਰ ਨੂੰ ਸਪੁਰੀਮ ਕੋਰਟ ਵਿੱਚ ਜੰਮੂ-ਕਸ਼ਮੀਰ ਨਾਲ ਨਾਲ ਜੁੜੀਆਂ 8 ਪਟੀਸ਼ਨਾਂ ਉੱਤੇ ਸੁਣਵਾਈ ਹੋਈ। ਇਸ ਪਟੀਸ਼ਨ ਵਿੱਚ ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਦੀ ਪਟੀਸ਼ਨ ਵੀ ਸ਼ਾਮਲ ਸੀ। ਕੋਰਟ ਨੇ ਉਸ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਦਰਅਸਲ ਜੰਮੂ-ਕਸ਼ਮੀਰ ਵਿੱਚ ਧਾਰਾ 370 ਲਾਗੂ ਹੋਣ ਤੋਂ ਬਾਅਦ ਪਾਬੰਦੀਆਂ ਦੌਰਾਨ 2 ਬਾਰ ਸੂਬੇ ਦਾ ਦੌਰਾ ਕਰਨ ਵਾਲੇ ਗੁਲਾਮ ਨਬੀ ਆਜ਼ਾਦ ਨੂੰ ਹਵਾਈ ਅੱਡੇ ਉੱਤੇ ਹੀ ਰੋਕ ਲਿਆ ਗਿਆ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਪਟੀਸ਼ਨ ਪਾ ਕੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ।