ਪੰਜਾਬ

punjab

ETV Bharat / bharat

SC ਨੇ ਸਬਰੀਮਾਲਾ ਮਾਮਲਾ 7 ਜੱਜਾਂ ਦੀ ਸੰਵਿਧਾਨ ਬੈਂਚ ਕੋਲ ਭੇਜਿਆ

ਸੁਪਰੀਮ ਕੋਰਟ ਨੇ ਸਬਰੀਮਾਲਾ ਵਿੱਚ ਹਰ ਉਮਰ ਦੀਆਂ ਔਰਤਾਂ (ਸਬਰੀਮਾਲਾ ਕੇਸ) ਦੇ ਮੁੱਦੇ 'ਤੇ ਦਰਜ ਮੁੜ ਵਿਚਾਰ ਪਟੀਸ਼ਨਾਂ' ਤੇ ਸੁਣਵਾਈ ਕਰਦਿਆਂ ਇਸ ਨੂੰ 7 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ।

ਸਬਰੀਮਾਲਾ

By

Published : Nov 14, 2019, 7:45 AM IST

Updated : Nov 14, 2019, 11:12 AM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਬਰੀਮਾਲਾ ਵਿੱਚ ਹਰ ਉਮਰ ਦੀਆਂ ਔਰਤਾਂ (ਸਬਰੀਮਾਲਾ ਕੇਸ) ਦੇ ਮੁੱਦੇ 'ਤੇ ਦਰਜ ਮੁੜ ਵਿਚਾਰ ਪਟੀਸ਼ਨਾਂ' ਤੇ ਸੁਣਵਾਈ ਕਰਦਿਆਂ ਇਸ ਨੂੰ 7 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਇਹ ਫੈਸਲਾ 3-2 ਬਹੁਮਤ ਨਾਲ ਹੋਇਆ ਹੈ। ਹੁਣ ਸੁਪਰੀਮ ਕੋਰਟ ਦੇ 7 ਜੱਜਾਂ ਦਾ ਵੱਡਾ ਬੈਂਚ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਐੱਸਸੀ ਦੇ ਫੈਸਲੇ ਸਾਰਿਆਂ ਲਈ ਪਾਬੰਦ ਹਨ ਤੇ 2018 ਦਾ ਫੈਸਲਾ ਬਰਕਰਾਰ ਰਹੇਗਾ।

ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ 6 ਫਰਵਰੀ ਨੂੰ ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 28 ਸਤੰਬਰ ਨੂੰ ਹੀ ਕੇਰਲ ਦੇ ਸਬਰੀਮਾਲਾ ਮੰਦਿਰ 'ਤੇ CJI ਦੀਪਕ ਮਿਸ਼ਰਾ ਦੀ ਅਗਵਾਈ ਵਿੱਚ ਫ਼ੈਸਲਾ ਸੁਣਾਉਂਦਿਆਂ ਹੋਇਆਂ ਸਾਰੀਆਂ ਔਰਤਾਂ ਨੂੰ ਮੰਦਿਰ ਵਿੱਚ ਦਾਖ਼ਲੇ ਦੀ ਮਨਜ਼ੂਰੀ ਦੇ ਦਿੱਤੀ ਸੀ।

ਅਦਾਲਤ ਨੇ 10 ਤੋਂ 50 ਸਾਲ ਦੀਆਂ ਔਰਤਾਂ ਦੇ ਦਾਖਲੇ ‘ਤੇ ਲੱਗੀ ਰੋਕ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਲਿੰਗ-ਅਧਾਰਤ ਪੱਖਪਾਤ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਪੂਰੇ ਸੂਬੇ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਹੋਇਆ ਤੇ ਹਰ ਪਾਸੇ ਹਿੰਸਾ ਫੈਲ ਗਈ ਸੀ।

Last Updated : Nov 14, 2019, 11:12 AM IST

ABOUT THE AUTHOR

...view details