ਨਵੀਂ ਦਿੱਲੀ: ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਇੱਕ ਦੋਸ਼ੀ ਅਕਸ਼ੈ ਕੁਮਾਰ ਦੀ ਸਮੀਖਿਆ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਨਿਰਭਯਾ ਮਾਮਲਾ: ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਦੋਸ਼ੀ ਅਕਸ਼ੇ ਦੀ ਮੁੜ ਵਿਚਾਰ ਪਟੀਸ਼ਨ - ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ
ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਇੱਕ ਦੋਸ਼ੀ ਅਕਸ਼ੈ ਕੁਮਾਰ ਦੀ ਸਮੀਖਿਆ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।, ਜੋ ਸਾਲ 2012 ਦੇ ਦਿੱਲੀ ਸਮੂਹਕ ਬਲਾਤਕਾਰ ਕੇਸ ਦੇ ਦੋਸ਼ੀ ਸੀ।
ਜੱਜਾਂ ਦਾ ਵੱਖਰਾ ਬੈਂਚ ਸਥਾਪਤ ਕਰਨ ਦੇ ਹੁਕਮ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਮੰਗਲਵਾਰ ਨੂੰ ਦਿੱਤੇ ਸਨ। ਇਸ ਆਦੇਸ਼ ਵਿੱਚ ਜਸਟਿਸ ਆਰ. ਭਾਨੂਮਾਥੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ.ਐੱਸ. ਬੋਪੰਨਾ ਦਾ ਤਿੰਨ ਜੱਜਾਂ ਦਾ ਬੈਂਚ ਬੁੱਧਵਾਰ ਨੂੰ ਇਸ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ। ਸੁਪਰੀਮ ਕੋਰਟ ਵੱਲੋਂ ਅਕਸ਼ੈ ਕੁਮਾਰ ਦੀ ਸਮੀਖਿਆ ਪਟੀਸ਼ਨ ਖ਼ਾਰਿਜ ਹੋਣ ਤੋਂ ਬਾਅਦ ਨਿਰਭਯਾ ਦੀ ਮਾਂ ਨੇ ਖੁਸੀ ਪ੍ਰਗਟਾਈ ਹੈ।
ਦੱਸਦਈਏ ਕਿ 16 ਦਸੰਬਰ, 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ 6 ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ, 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਹਾਲੇ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।