ਨਵੀਂ ਦਿੱਲੀ: ਨਿਰਭਯਾ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਭਲਕੇ 2 ਵਜੇ ਇਹ ਫ਼ੈਸਲਾ ਸੁਣਾਵੇਗਾ।
ਦੱਯਣਯੋਗ ਹੈ ਕਿ ਵਿਨੇ ਸ਼ਰਮਾ ਨੇ ਰਾਸ਼ਟਰਪਤੀ ਦੁਆਰਾ ਉਨ੍ਹਾਂ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ।
ਇਸ ਤੋਂ ਪਹਿਲਾਂ ਚਾਰੇ ਦੋਸ਼ੀਆਂ ਵਿਰੁੱਧ ਨਵਾਂ ਡੈੱਥ ਵਾਰੰਟ ਜਾਰੀ ਕਰਨ ਲਈ ਨਿਰਭਯਾ ਦੇ ਮਾਤਾ-ਪਿਤਾ ਤੇ ਦਿੱਲੀ ਸਰਕਾਰ ਨੇ ਹੇਠਲੀ ਅਦਾਲਤ ਦਾ ਰੁਖ਼ ਕੀਤਾ ਸੀ। ਅਦਾਲਤ ’ਚ ਬੁੱਧਵਾਰ 12 ਫ਼ਰਵਰੀ ਨੂੰ ਇਸ ਮਾਮਲੇ ’ਚ ਸੁਣਵਾਈ ਹੋਈ ਸੀ।
ਬੀਤੀ 7 ਫ਼ਰਵਰੀ ਨੂੰ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਵਿੱਚ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਦੇਣ ਦੀ ਮੰਗ ਕੀਤੀ ਗਈ ਸੀ।