ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰਦਿਆਂ 5 ਮਾਰਚ ਦੀ ਤਰੀਕ ਤੈਅ ਕੀਤੀ ਹੈ।
ਜੰਮੂ-ਕਸ਼ਮੀਰ ਪਬਲਿਕ ਸੇਫਟੀ ਐਕਟ (ਪੀਐੱਸਏ), 1978 ਦੇ ਤਹਿਤ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਉਮਰ ਅਬਦੁੱਲਾ ਦੀ ਨਜ਼ਰਬੰਦੀ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 5 ਮਾਰਚ ਨੂੰ ਕਰੇਗਾ ਸੁਣਵਾਈ ਸਾਰਾ ਅਬਦੁੱਲਾ ਪਾਇਲਟ ਨੇ 10 ਫਰਵਰੀ ਨੂੰ ਸੁਪਰੀਮ ਕੋਰਟ ਵਿੱਚ ਜੰਮੂ-ਕਸ਼ਮੀਰ ਪਬਲਿਕ ਸੇਫਟੀ ਐਕਟ 1978 ਦੇ ਤਹਿਤ ਆਪਣੇ ਭਰਾ ਦੀ ਨਜ਼ਰਬੰਦੀ ਨੂੰ “ਗੈਰਕਾਨੂੰਨੀ” ਦੱਸਿਆ ਅਤੇ ਕਿਹਾ ਕਿ ਸ਼ਾਂਤੀ ਬਹਾਲ ਰੱਖਣ ਨੂੰ ਲੈਕੇ ਕਿਸੇ ਤਰ੍ਹਾਂ ਦੇ ਦਾ ਸਵਾਲ ਨਹੀਂ ਉਠਤਾ।
ਪਟੀਸ਼ਨ ਵਿੱਚ ਪੀਐੱਸਏ ਅਧੀਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਨਜ਼ਰਬੰਦੀ ਦੇ 5 ਫਰਵਰੀ ਦੇ ਹੁਕਮ ਨੂੰ ਖਾਰਜ ਕਰਨ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ।