ਪੰਜਾਬ

punjab

ETV Bharat / bharat

ਵਿਜੇ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ - Vijay Mallya

ਅਦਾਲਤ ਦੀ ਉਲੰਘਣਾ ਮਾਮਲੇ 'ਚ ਸੁਪਰੀਮ ਕੋਰਟ ਦੇ ਆਦੇਸ਼ ਵਿਰੁੱਧ ਵਿਜੇ ਮਾਲਿਆ ਨੇ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਯਾਨੀ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਏਗਾ।

ਵਿਜੇ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾਵਿਜੇ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ
ਵਿਜੇ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

By

Published : Aug 31, 2020, 9:04 AM IST

ਨਵੀਂ ਦਿੱਲੀ: ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਯਾਨੀ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਏਗਾ। ਦਰਅਸਲ, ਵਿਜੇ ਮਾਲਿਆ ਨੇ ਮੁਕੱਦਮੇ ਦੌਰਾਨ 40 ਮਿਲੀਅਨ ਡਾਲਰ ਆਪਣੇ ਬੱਚਿਆਂ ਨੂੰ ਟ੍ਰਾਂਸਫ਼ਰ ਕਰ ਦਿੱਤੇ ਸਨ, ਜਿਸ 'ਤੇ ਸੁਪਰੀਮ ਕੋਰਟ ਨੇ ਮਈ 2017 ਵਿੱਚ ਉਸ ਨੂੰ ਅਦਾਲਤ ਦੀ ਉਲੰਘਣਾ ਕਰਨ ਲਈ ਦੋਸ਼ੀ ਠਹਿਰਾਇਆ ਸੀ।

SC ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

ਸੁਪਰੀਮ ਕੋਰਟ ਦੇ ਇਸ ਆਦੇਸ਼ ਵਿਰੁੱਧ ਵਿਜੇ ਮਾਲਿਆ ਨੇ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਯੂਯੂ ਲਲਿਤ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਐਲਾਨ ਕੀਤਾ ਕਿ ਉਹ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਣਗੇ।

ਅਦਾਲਤ ਨੇ ਇਥੇ ਇਹ ਵੀ ਕਿਹਾ ਕਿ ਵਿਜੇ ਮਾਲਿਆ ਵਿਰੁੱਧ ਦੋ ਵੱਡੇ ਦੋਸ਼ ਹਨ। ਜਿਸ 'ਚ ਇੱਕ ਇਲਜ਼ਾਮ ਇਹ ਹੈ ਕਿ ਉਸ ਨੇ ਆਪਣੀ ਜਾਇਦਾਦ ਦਾ ਖੁਲਾਸਾ ਨਹੀਂ ਕੀਤਾ ਅਤੇ ਦੂਜਾ ਜਾਇਦਾਦ ਨੂੰ ਗਲਤ ਢੰਗ ਨਾਲ ਛੁਪਾਉਣ ਦੀ ਕੋਸ਼ਿਸ਼ ਕੀਤੀ।

ABOUT THE AUTHOR

...view details