ਪੰਜਾਬ

punjab

ETV Bharat / bharat

ਅਲਵਿਦਾ ਸੁਸ਼ਮਾ: ਪੰਜ ਤੱਤਾਂ 'ਚ ਲੀਨ ਹੋਏ ਸੁਸ਼ਮਾ ਸਵਰਾਜ - sushma swaraj

ਸੁਸ਼ਮਾ ਸਵਰਾਜ

By

Published : Aug 7, 2019, 8:35 AM IST

Updated : Aug 7, 2019, 4:43 PM IST

16:36 August 07

ਅਲਵਿਦਾ ਸੁਸ਼ਮਾ: ਪੰਜ ਤੱਤਾਂ 'ਚ ਲੀਨ ਹੋਏ ਸੁਸ਼ਮਾ ਸਵਰਾਜ

ਰਾਸ਼ਟਰੀ ਸਨਮਾਨ ਨਾਲ ਹੋਇਆ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ। ਦੇਸ਼ ਭਰ ਦੇ ਸਿਆਸੀ ਆਗੂ ਤੇ  ਮਸ਼ਹੂਰ ਹਸਤੀਆਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ। ਲੋਧੀ ਰੋਡ਼ ਸ਼ਮਸ਼ਾਨਘਾਟ 'ਚ ਹੋਇਆ ਅੰਤਿਮ ਸਸਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭੂਟਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਮੇਤ ਕਈ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ। 

16:26 August 07

ਸੁਸ਼ਮਾ ਸਵਰਾਜ ਦੀ ਪਵਿੱਤਰ ਦੇਹ ਨੂੰ ਦਿੱਤੀ ਜਾ ਰਹੀ ਹੈ ਕੌਮੀ ਸਨਮਾਨ ਨਾਲ ਅੰਤਿਮ ਸਲਾਮੀ

ਸੁਸ਼ਮਾ ਸਵਰਾਜ ਦੀ ਪਵਿੱਤਰ ਦੇਹ ਨੂੰ ਦਿੱਤੀ ਜਾ ਰਹੀ ਹੈ ਕੌਮੀ ਸਨਮਾਨ ਨਾਲ ਅੰਤਿਮ ਸਲਾਮੀ

16:19 August 07

ਥੋੜ੍ਹੀ ਹੀ ਦੇਰ 'ਚ ਹੋਵੇਗਾ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ


ਪੀਐਮ ਨਰਿੰਦਰ ਮੋਦੀ, ਲਾਲ ਕ੍ਰਿਸ਼ਨ ਅਡਵਾਨੀ, ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਲੋਧੀ ਸ਼ਮਸ਼ਾਨਘਾਟ ਵਿਖੇ ਮੌਜੂਦ ਹਨ।  
 

15:55 August 07

ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਸਵਰਾਜ ਕਰ ਰਹੀ ਹੈ ਅੰਤਿਮ ਰਸਮ ਅਦਾ

ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਸਵਰਾਜ ਕਰ ਰਹੀ ਹੈ ਅੰਤਿਮ ਰਸਮ ਅਦਾ

15:47 August 07

ਸੁਸ਼ਮਾ ਸਵਰਾਜ ਦੇ ਦੇਹ ਨੂੰ ਲੋਧੀ ਸ਼ਮਸ਼ਾਨ ਘਾਟ ਲਿਆਂਦਾ ਗਿਆ

ਸੁਸ਼ਮਾ ਸਵਰਾਜ ਦੇ ਦੇਹ ਨੂੰ ਲੋਧੀ ਸ਼ਮਸ਼ਾਨ ਘਾਟ ਲਿਆਂਦਾ ਗਿਆ। ਇਸ ਮੌਕੇ ਲੋਧੀ ਸ਼ਮਸ਼ਾਨਘਾਟ ਵਿਖੇ ਪ੍ਰਧਾਨ ਮੰਤਰੀ ਨਰਿੰਦਰਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭੂਟਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਮੇਤ ਕਈ ਸਿਆਸੀ ਆਗੂ ਅੰਤਿਮ ਵਿਦਾਈ ਲਈ ਪਹੁੰਚੇ।

15:29 August 07

ਥੋੜੀ ਦੇਰ 'ਚ ਲੋਧੀ ਸ਼ਮਸ਼ਾਨਘਾਟ 'ਚ ਹੋਵੇਗਾ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ

 ਭਾਜਪਾ ਦੇ ਮੁੱਖ ਦਫ਼ਤਰ ਤੋਂ ਲੋਧੀ ਸ਼ਮਸ਼ਾਨਘਾਟ ਲਿਜਾਇਆ ਜਾ ਰਿਹੈ ਸੁਸ਼ਮਾ ਸਵਰਾਜ ਦਾ ਮ੍ਰਿਤਕ ਦੇਹ। ਥੋੜੀ ਦੇਰ 'ਚ ਲੋਧੀ ਸ਼ਮਸ਼ਾਨਘਾਟ 'ਚ ਹੋਵੇਗਾ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ।

15:14 August 07

ਸੁਸ਼ਮਾ ਸਵਰਾਜ ਦੀ ਅੰਤਿਮ ਯਾਤਰਾ ਸ਼ੁਰੂ

ਰਾਜਨਾਥ ਸਿੰਘ, ਜੇਪੀ ਨੱਡਾ, ਰਵੀ ਸ਼ੰਕਰ ਪ੍ਰਸਾਦ, ਪੀਯੂਸ਼ ਗੋਇਲ ਅਤੇ ਹੋਰ ਭਾਜਪਾ ਆਗੂ ਸੁਸ਼ਮਾ ਸਵਰਾਜ ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੋਧੀ ਰੋਡ਼ ਤੋਂ ਸ਼ਮਸ਼ਾਨਘਾਟ ਲੈ ਜਾਇਆ ਜਾ ਰਿਹਾ ਹੈ। 

15:06 August 07

ਧਰਮ ਗੂਰੁ ਦਲਾਈ ਲਾਮਾ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ

ਧਰਮ ਗੂਰੁ ਦਲਾਈ ਲਾਮਾ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ ਹੈ। ਧਰਮ ਗੂਰੁ ਦਲਾਈ ਲਾਮਾ ਨੇ ਕਿਹਾ, "ਸੁਸ਼ਮਾ ਸਵਰਾਜ ਨੇ ਆਪਣੇ ਆਪ ਨੂੰ ਦੂਜਿਆਂ ਦੀ ਸੇਵਾ ਵਿੱਚ ਸਮਰਪਿਤ ਕਰਦਿਆਂ, ਇੱਕ ਬਹੁਤ ਹੀ ਸਾਰਥਕ ਜੀਵਨ ਬਤੀਤ ਕੀਤਾ ਹੈ।"

15:00 August 07

ਸੁਸ਼ਮਾ ਸਵਰਾਜ ਨੂੰ ਧੀ ਬਾਂਸੁਰੀ ਸਵਰਾਜ ਤੇ ਪਤੀ ਸਵਰਾਜ ਕੌਸ਼ਲ ਨੇ ਭਾਜਪਾ ਦਫ਼ਤਰ 'ਚ ਦਿੱਤੀ ਸਲਾਮੀ

ਸੁਸ਼ਮਾ ਸਵਰਾਜ ਨੂੰ ਧੀ ਬਾਂਸੁਰੀ ਸਵਰਾਜ ਤੇ ਪਤੀ ਸਵਰਾਜ ਕੌਸ਼ਲ ਨੇ ਭਾਜਪਾ ਦਫ਼ਤਰ 'ਚ ਦਿੱਤੀ ਸਲਾਮੀ।

14:59 August 07

ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟਿਆ

ਦਿੱਲੀ ਦੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟਿਆ। ਰਾਸ਼ਟਰੀ ਸਨਮਾਨ ਨਾਲ ਹੋਵੇਗਾ ਅੰਤਿਮ ਸਸਕਾਰ। 

14:51 August 07

ਐਮਡੀਐਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਨੇ ਭਿੱਜੀਆਂ ਅੱਖਾ ਨਾਲ ਸ਼ਰਧਾਂਜਲੀ ਦਿੱਤੀ।

ਐਮਡੀਐਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਨੇ ਭਿੱਜੀਆਂ ਅੱਖਾਂ ਨਾਲ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ। ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਵੇਲੇ ਧਰਮਪਾਲ ਭਾਵੁਕ ਹੋਏ। 

14:45 August 07

ਅਮਰੀਕੀ ਦੂਤਾਵਾਸ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਜਤਾਇਆ ਸੋਗ

ਅਮਰੀਕੀ ਦੂਤਾਵਾਸ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਜਤਾਇਆ ਸੋਗ। ਭਾਰਤ ਤੇ ਅਮਰੀਕਾ ਵਿਚਕਾਰ ਮਜਬੂਤ ਸੰਬੰਧਾਂ ਲਈ ਸੁਸ਼ਮਾ ਸਵਰਾਜ ਨੇ ਅਹਿਮ ਭੂਮਿਕਾ ਨਿਭਾਈ ਹੈ। 
 

14:36 August 07

ਰਾਸ਼ਟਰੀ ਸਵੈਂ ਸੇਵਕ ਸੰਘ (ਆਰਐਸਐਸ) ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪੱਤਰ ਜਾਰੀ ਕਰ ਪ੍ਰਗਟਾਇਆ ਦੁੱਖ

ਰਾਸ਼ਟਰੀ ਸਵੈਂ ਸੇਵਕ ਸੰਘ (ਆਰਐਸਐਸ) ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪੱਤਰ ਜਾਰੀ ਕਰ ਪ੍ਰਗਟਾਇਆ ਦੁੱਖ

14:20 August 07

ਸੁਸ਼ਮਾ ਸਵਰਾਜ ਨੂੰ ਯਾਦ ਕਰ ਜਯਾ ਪ੍ਰਦਾ ਦੀਆਂ ਭਿੱਜੀਆਂ ਅੱਖਾਂ

ਭਾਜਪਾ ਆਗੂ ਜਯਾ ਪ੍ਰਦਾ ਸੁਸ਼ਮਾ ਸਵਰਾਜ ਨੂੰ ਯਾਦ ਕਰ ਭਾਵੁਕ ਹੋ ਗਈ। ਇਸ ਦੌਰਾਨ ਜਯਾ ਪ੍ਰਦਾ ਨੇ ਕਿਹਾ, "ਉਹ ਇੱਕ ਮਾਂ, ਇੱਕ ਭੈਣ, ਇੱਕ ਵਿਸ਼ਾਲ ਸਿਆਸਤਦਾਨ ਅਤੇ ਇੱਕ ਮਹਾਨ ਵਕਤਾ ਵੀ ਸੀ।" ਉਨ੍ਹਾਂ ਦੇਸ਼ ਦੇ ਗਰੀਬ ਲੋਕਾਂ ਲਈ ਬਹੁਤ ਕੁੱਝ ਕੀਤਾ ਹੈ। ਅਸੀਂ ਇੱਕ ਮਹਾਨ, ਇਮਾਨਦਾਰ ਅਤੇ ਕਮਾਲ ਦੀ ਆਗੂ ਨੂੰ ਖੋਹ ਚੁੱਕੇ ਹਾਂ। 
 

13:31 August 07

ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਸੁਸ਼ਮਾ ਸਵਰਾਜ ਨੂੰ ਕੀਤਾ ਯਾਦ

ਸੁਸ਼ਮਾ ਸਵਰਾਜ ਨੂੰ ਯਾਦ ਕਰ ਭਾਵੁਕ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ। ਕਿਹਾ, "ਸੁਸ਼ਮਾ ਜੀ ਮੇਰੀ ਵੱਡੀ ਭੈਣ ਸੀ, ਉਨ੍ਹਾਂ ਦੀ ਮੌਤ ਦੀ ਖਬ਼ਰ ਤੋਂ ਮੈ ਹੈਰਾਨ ਹਾਂ।"
 

13:24 August 07

ਯੋਗੀ ਅਦਿੱਤਿਆਨਾਥ ਨੇ ਸੁਸ਼ਮਾ ਸਵਰਜ ਨੂੰ ਭੇਟ ਕੀਤੀ ਸ਼ਰਧਾਂਜਲੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੁਸ਼ਮਾ ਸਵਰਜ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਭੇਟ ਕੀਤੀ ਸ਼ਰਧਾਂਜਲੀ

13:16 August 07

ਪਾਰਟੀ ਦੇ ਮੁੱਖ ਦਫਤਰ ਵਿਖੇ ਅਮਿਤ ਸ਼ਾਹ ਤੇ ਜੇਪੀ ਨੱਡਾ ਨੇ ਦਿੱਤੀ ਸ਼ਰਧਾਂਜਲੀ

ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ਦੇ ਮੁੱਖ ਦਫਤਰ ਵਿਖੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ। 

13:14 August 07

ਸੁਸ਼ਮਾ ਸਵਰਾਜ ਨੂੰ ਯਾਦ ਕਰ ਭਾਵੁਕ ਹੋਈ ਜ਼ੈਨਬ ਬੀ

ਸੁਸ਼ਮਾ ਸਵਰਾਜ ਨੇ ਵਿਦੇਸ਼ ਮੰਤਰੀ ਹੁੰਦਿਆਂ ਜ਼ੈਨਬ ਬੀ ਨੂੰ ਸਾਉਦੀ ਅਰਬ ਤੋਂ ਬਚਾ ਲਿਆ ਸੀ, ਉਨ੍ਹਾਂ ਦੀ ਅਚਾਨਕ ਮੌਤ 'ਤੇ ਜ਼ੈਨਬ ਬੀ ਹੋਈ ਭਾਵੁਕ। 
 

13:07 August 07

ਭਿੱਜੀਆਂ ਅੱਖਾਂ ਨਾਲ ਭਾਜਪਾ ਵਰਕਰ ਦੇ ਰਹੇ ਸ਼ਰਧਾਂਜਲੀ

ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਭਾਜਪਾ ਦਫ਼ਤਰ ਲਿਆਇਆ ਗਿਆ ਹੈ। ਜਿੱਥੇ ਦੋਪਹਰ 2:30 ਵਜੇ ਤੱਕ ਉਨ੍ਹਾਂ ਦੇ ਅੰਤਿਮ ਦਰਸ਼ਨ ਹੋਣਗੇ। ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਲਈ ਭਾਰੀ ਗਿਣਤੀ 'ਚ ਭਾਜਪਾ ਵਰਕਰ ਮੌਜੂਦ ਹਨ।

12:44 August 07

ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਭਾਜਪਾ ਹੈੱਡਕੁਆਰਟਰ ਲਿਜਾਇਆ ਜਾ ਰਿਹਾ ਹੈ।

ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਭਾਜਪਾ ਹੈੱਡਕੁਆਰਟਰ ਲਿਜਾਇਆ ਜਾ ਰਿਹਾ ਹੈ।

12:34 August 07

ਭਾਰਤ 'ਚ ਚੀਨ ਦੇ ਰਾਜਦੂਤ ਸੁਨ ਵਿਦੋਂਗ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ।

ਭਾਰਤ 'ਚ ਚੀਨ ਦੇ ਰਾਜਦੂਤ ਸੁਨ ਵਿਦੋਂਗ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ।

12:32 August 07

ਪਾਕਿ ਤੋਂ ਵਾਪਸ ਲਿਆਂਦੀ ਕੁੜੀ ਗੀਤਾ ਨੇ ਭਾਵੁਕ ਹੋ ਕੇ ਕੀਤਾ ਸੁਸ਼ਮਾ ਸਵਰਾਜ ਨੂੰ ਯਾਦ

2015 'ਚ ਸੁਸ਼ਮਾ ਸਵਰਾਜ ਦੀ ਕੋਸ਼ਿਸ਼ਾਂ ਸਦਕਾ ਪਾਕਿਸਤਾਨ ਤੋਂ ਵਾਪਸ ਲਿਆਂਦੀ ਗਈ ਭਾਰਤੀ ਕੁੜੀ ਗੀਤਾ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ ਹੈ। 
 

11:57 August 07

ਉਤਰਾਖੰਡ ਦੇ ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਸੁਸ਼ਮਾ ਸਵਰਾਜ ਦੇ ਅਚਾਨਕ ਦੇਹਾਂਤ 'ਤੇ ਦੁੱਖ ਜ਼ਾਹਿਰ ਕੀਤਾ ਹੈ। 
 

11:41 August 07

ਸਾਬਕਾ ਪ੍ਰਧਾਨਮੰਤਰੀ ਐਚ.ਡੀ. ਦੇਵੇਗੌੜਾ ਨੇ ਪ੍ਰਗਟ ਕੀਤਾ ਦੁੱਖ

ਸਾਬਕਾ ਪ੍ਰਧਾਨ ਮੰਤਰੀ ਅਤੇ ਜੇਡੀਐੱਸ ਆਗੂ ਐਚ.ਡੀ. ਦੇਵੇਗੌੜਾ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਉਨ੍ਹਾਂ ਦੇ ਪਤੀ ਨੂੰ ਚਿੱਠੀ ਲਿਖ ਪ੍ਰਗਟ ਕੀਤਾ ਦੁੱਖ। 

11:29 August 07

ਮੁੱਖ ਮੰਤਰੀ ਯੇਦੀਯੁਰੱਪਾ ਨੇ ਦਿੱਤੀ ਸ਼ਰਧਾਂਜਲੀ

ਰਾਜ ਸਭਾ ਦੇ ਚੇਅਰਮੈਨ ਐੱਮ ਵੈਂਕਈਆ ਨਾਇਡੂ ਅਤੇ ਸਦਨ ਦੇ ਮੈਂਬਰਾਂ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਐੱਮ ਵੈਂਕਈਆ ਨਾਇਡੂ ਨੇ ਕਿਹਾ, "ਉਨ੍ਹਾਂ ਦੇ ਅਚਾਨਕ ਹੋਏ ਦੇਹਾਂਤ 'ਤੇ ਦੇਸ਼ ਨੇ ਇੱਕ ਯੋਗ ਪ੍ਰਬੰਧਕ, ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਅਤੇ ਲੋਕਾਂ ਦੀ ਸੱਚੀ ਆਵਾਜ਼ ਗਵਾ ਦਿੱਤੀ ਹੈ।"

11:19 August 07

ਰਾਜ ਸਭਾ 'ਚ ਸੁਸ਼ਮਾ ਸਵਰਾਜ ਨੂੰ ਦਿੱਤੀ ਗਈ ਸ਼ਰਧਾਂਜਲੀ

ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਸੁਸ਼ਮਾ ਸਵਰਾਜ ਦੇ ਅਚਾਨਕ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੱਤਿਆ ਪਾਲ ਮਲਿਕ ਨੇ ਕਿਹਾ, "ਉਨ੍ਹਾਂ ਦੀ ਜਗ੍ਹਾ ਨੂੰ ਭਰਨਾ ਬਹੁਤ ਮੁਸ਼ਕਲ ਹੈ, ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।"
 

11:13 August 07

ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਪ੍ਰਗਟਾਇਆ ਦੁੱਖ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ।

11:02 August 07

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਰੋਨ ਮੱਲਕਾ ਸੁਸ਼ਮਾ ਸਵਰਾਜ ਨੂੰ ਅੰਤਮ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੇ ਘਰ ਪੁੱਜੇ।

10:51 August 07

ਇਜ਼ਰਾਈਲ ਦੇ ਰਾਜਦੂਤ ਨੇ ਭੇਟ ਕੀਤੀ ਸ਼ਰਧਾਂਜਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸੁਸ਼ਮਾ ਸਵਰਾਜ ਦੇ ਘਰ ਸ਼ਰਧਾਂਜਲੀ ਦੇਣ ਪੁੱਜੇ। 

10:47 August 07

ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ

ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਸੁਸ਼ਮਾ ਸਵਰਾਜ ਦੇ ਅੰਤਮ ਦਰਸ਼ਨਾਂ ਲਈ ਪੁੱਜੀ।

10:39 August 07

ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਨੇ ਭੇਟ ਕੀਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੁਸ਼ਮਾ ਸਵਰਾਜ ਨੂੰ ਅੰਤਮ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। 
 

10:32 August 07

ਡਾ. ਮਨਮੋਹਨ ਸਿੰਘ ਨੇ ਸੁਸ਼ਮਾ ਸਵਰਾਜ ਨੂੰ ਭੇਟ ਕੀਤੀ ਸ਼ਰਧਾਂਜਲੀ

ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਲਾਲ ਕ੍ਰਿਸ਼ਨ ਅਡਵਾਨੀ ਨਾਲ ਆਈ ਉਨ੍ਹਾਂ ਦੀ ਧੀ ਸੁਸ਼ਮਾ ਸਵਰਾਜ ਦੇ ਅੰਤਮ ਦਰਸ਼ਨਾਂ ਦੌਰਾਨ ਭਾਵੁਕ ਹੋ ਗਈ।
 

10:14 August 07

ਲਾਲ ਕ੍ਰਿਸ਼ਨ ਅਡਵਾਨੀ ਨੇ ਭੇਟ ਕੀਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਿੱਜੀ ਅੱਖਾਂ ਨਾਲ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਪੀਐਮ ਇਸ ਤੋਂ ਬਾਅਦ ਸ਼ਾਮ ਨੂੰ ਸੁਸ਼ਮਾ ਸਵਰਾਜ ਦੇ ਅੰਤਮ ਸਸਕਾਰ ਲਈ ਵੀ ਜਾਣਗੇ। 

09:56 August 07

ਸੁਸ਼ਮਾ ਸਵਰਾਜ ਨੂੰ ਭਿੱਜੀ ਅੱਖਾਂ ਨਾਲ ਪੀਐੱਮ ਮੋਦੀ ਨੇ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਿੱਜੀ ਅੱਖਾਂ ਨਾਲ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਪੀਐਮ ਇਸ ਤੋਂ ਬਾਅਦ ਸ਼ਾਮ ਨੂੰ ਸੁਸ਼ਮਾ ਸਵਰਾਜ ਦੇ ਅੰਤਮ ਸਸਕਾਰ ਲਈ ਵੀ ਜਾਣਗੇ। 

09:52 August 07

ਉਪ-ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਸੁਸ਼ਮਾ ਸਵਰਾਜ ਨੂੰ ਭੇਂਟ ਕੀਤੀ ਸ਼ਰਧਾਂਜਲੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਸੁਸ਼ਮਾ ਸਵਰਾਜ ਦੇ ਅੰਤਮ ਦਰਸ਼ਨਾਂ ਲਈ ਪੁੱਜੇ। 

09:51 August 07

ਦਿੱਲੀ ਦੇ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ

ਸਮਾਜਵਾਦੀ ਪਾਰਟੀ ਦੇ ਆਗੂ ਰਾਮ ਗੋਪਾਲ ਯਾਦਵ ਨੇ ਸੁਸ਼ਮਾ ਸਵਰਾਜ ਨੂੰ ਭੇਟ ਕੀਤੀ ਸ਼ਰਧਾਂਜਲੀ। ਰਾਮ ਗੋਪਾਲ ਯਾਦਵ ਅੰਤਮ ਦਰਸ਼ਨਾਂ ਵੇਲੇ ਹੋਏ ਭਾਵੁਕ।
 

09:48 August 07

ਭਿੱਜੀ ਅੱਖਾਂ ਨਾਲ ਸਪਾ ਨੇਤਾ ਰਾਮ ਗੋਪਾਲ ਯਾਦਵ ਨੇ ਦਿੱਤੀ ਸ਼ਰਧਾਂਜਲੀ

ਸਮਾਜਵਾਦੀ ਪਾਰਟੀ ਦੇ ਆਗੂ ਰਾਮ ਗੋਪਾਲ ਯਾਦਵ ਨੇ ਸੁਸ਼ਮਾ ਸਵਰਾਜ ਨੂੰ ਭੇਟ ਕੀਤੀ ਸ਼ਰਧਾਂਜਲੀ। ਰਾਮ ਗੋਪਾਲ ਯਾਦਵ ਅੰਤਮ ਦਰਸ਼ਨਾਂ ਵੇਲੇ ਹੋਏ ਭਾਵੁਕ।
 

09:42 August 07

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਜੇ.ਪੀ. ਨੱਡਾ ਸ਼ਰਧਾਂਜਲੀ ਦੇਣ ਪੁੱਜੇ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੇ ਘਰ ਪੁੱਜੇ।
 

09:37 August 07

ਯੂਪੀ ਦੇ ਸਾਬਕਾ ਸੀਐੱਮ ਮੁਲਾਇਮ ਸਿੰਘ ਯਾਦਵ ਅੰਤਮ ਦਰਸ਼ਨਾਂ ਲਈ ਪੁੱਜੇ

ਲੋਕ ਸਭਾ ਸਪੀਕਰ ਓਮ ਬਿਰਲਾ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ।

09:28 August 07

ਸੁਸ਼ਮਾ ਸਵਰਾਜ ਨੂੰ ਲੋਕ ਸਭਾ ਸਪੀਕਰ ਨੇ ਭੇਟ ਕੀਤੀ ਸ਼ਰਧਾਂਜਲੀ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਇੱਕ ਬਿਆਨ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਸੁਸ਼ਮਾ ਦਾ ਦੇਹਾਂਤ ਦੇਸ਼ ਲਈ ਇੱਕ ਵੱਡਾ ਘਾਟਾ ਹੈ, ਉਨ੍ਹਾਂ ਕਿਹਾ ਕਿ ਨਿੱਜੀ ਤੌਰ 'ਤੇ ਇਹ ਇੱਕ ਵੱਡਾ ਨੁਕਸਾਨ ਹੈ। 
 

09:22 August 07

ਐੱਲ.ਕੇ. ਅਡਵਾਨੀ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ ਨੂੰ ਦੱਸਿਆ 'ਨਿੱਜੀ ਨੁਕਸਾਨ'

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਇੱਕ ਬਿਆਨ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਸੁਸ਼ਮਾ ਦਾ ਦੇਹਾਂਤ ਦੇਸ਼ ਲਈ ਇੱਕ ਵੱਡਾ ਘਾਟਾ ਹੈ, ਉਨ੍ਹਾਂ ਕਿਹਾ ਕਿ ਨਿੱਜੀ ਤੌਰ 'ਤੇ ਇਹ ਇੱਕ ਵੱਡਾ ਨੁਕਸਾਨ ਹੈ। 
 

09:11 August 07

ਸੁਸ਼ਮਾ ਸਵਰਾਜ ਦੇ ਅੰਤਮ ਦਰਸ਼ਨਾਂ ਲਈ ਪੁੱਜੇ ਰਾਸ਼ਟਰਪਤੀ

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਸੁਸ਼ਮਾ ਸਵਰਾਜ ਦੇ ਅੰਤਮ ਦਰਸ਼ਨਾਂ ਲਈ ਪਹੁੰਚੇ।

09:08 August 07

ਅੰਤਮ ਦਰਸ਼ਨਾਂ ਲਈ ਪੁੱਜੇ ਅਨਿਲ ਬੈਜਲ

ਰੂਸ ਦੇ ਵਿਦੇਸ਼ ਮੰਤਰਾਲੇ ਨੇ ਸੁਸ਼ਮਾ ਸਵਰਾਜ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਇਸ ਮੌਕੇ ਉਨ੍ਹਾਂ ਸਾਬਕਾ ਵਿਦੇਸ਼ ਮੰਤਰੀ ਦੇ ਦੇਹਾਂਤ 'ਤੇ ਭਾਰਤ ਦੇ ਲੋਕਾਂ ਨਾਲ ਹਮਦਰਦੀ ਹੈ।

09:05 August 07

ਰੂਸ ਦੇ ਵਿਦੇਸ਼ ਮੰਤਰਾਲੇ ਨੇ ਜ਼ਾਹਰ ਕੀਤਾ ਦੁੱਖ

ਯੋਗ ਗੁਰੂ ਬਾਬਾ ਰਾਮਦੇਵ ਵੀ ਸੁਸ਼ਮਾ ਸਵਰਾਜ ਦੇ ਘਰ ਉਨ੍ਹਾਂ ਦੇ ਅੰਤਮ ਦਰਸ਼ਨ ਲਈ ਪਹੁੰਚੇ।

08:58 August 07

ਅੰਤਮ ਦਰਸ਼ਨਾਂ ਲਈ ਪਹੁੰਚੇ ਯੋਗ ਗੁਰੂ ਬਾਬਾ ਰਾਮਦੇਵ

ਬੀਜੇਪੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਹੇਮਾ ਮਾਲਿਨੀ ਵੀ ਸੁਸ਼ਮਾ ਸਵਰਾਜ ਦੀ ਦੇਹ ਦੇ ਅੰਤਮ ਦਰਸ਼ਨਾਂ ਲਈ ਪਹੁੰਚੀ।
 

08:50 August 07

ਹੇਮਾ ਮਾਲਿਨੀ ਅੰਤਮ ਦਰਸ਼ਨਾਂ ਲਈ ਪਹੁੰਚੀ

ਕੇਰਲ ਦੇ ਸਾਬਕਾ ਸੀ.ਐੱਮ ਓਮਾਨ ਚਾਂਡੀ ਅੱਜ ਸੁਸ਼ਮਾ ਸਵਰਾਜ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
 

08:44 August 07

ਕੇਰਲ ਦੇ ਸਾਬਕਾ ਮੁੱਖ ਮੰਤਰੀ ਅੰਤਮ ਦਰਸ਼ਨਾਂ ਲਈ ਪਹੁੰਚੇ

ਸੁਸ਼ਮਾ ਸਵਰਾਜ ਦੀ ਮੌਤ 'ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੋਕ ਜ਼ਾਹਰ ਕੀਤਾ

08:37 August 07

ਸੁਸ਼ਮਾ ਸਵਰਾਜ ਦੀ ਮੌਤ 'ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੋਕ ਜ਼ਾਹਰ ਕੀਤਾ

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ  ਸੁਸ਼ਮਾ ਸਵਰਾਜ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 67 ਸਾਲਾ ਸੁਸ਼ਮਾ ਦਾ ਦਿੱਲੀ ਦੇ ਏਮਸ ਹਸਪਤਾਲ 'ਚ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਦਿਲ ਦਾ ਦੌਰਾ ਪੈਣ ਕਰਕੇ ਸੁਸ਼ਮਾ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਜ਼ਿੰਦਗੀ ਦੇ ਆਖ਼ਰੀ ਸਾਹ ਲਏ। 

ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ ਲੋਧੀ ਸ਼ਮਸ਼ਾਨਘਾਟ ’ਚ ਸ਼ਾਮ 4 ਵਜੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ 3 ਘੰਟਿਆਂ ਲਈ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ’ਚ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੱਖਿਆ ਜਾਵੇਗਾ ਜਿੱਥੇ ਆਮ ਪਾਰਟੀ ਕਾਰਕੁੰਨ, ਆਗੂ ਤੇ ਜਨਤਾ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। 
 

08:10 August 07

ਰਾਸ਼ਟਰੀ ਸਨਮਾਨ ਨਾਲ ਹੋਇਆ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ। ਦੇਸ਼ ਭਰ ਦੇ ਸਿਆਸੀ ਆਗੂ ਤੇ  ਮਸ਼ਹੂਰ ਹਸਤੀਆਂ  ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ। ਲੋਧੀ ਰੋਡ਼ ਸ਼ਮਸਾਨ 'ਚ ਹੋਇਆ ਅੰਤਿਮ ਸਸਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭੂਟਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਮੇਤ ਕਈ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ।

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ  ਸੁਸ਼ਮਾ ਸਵਰਾਜ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 67 ਸਾਲਾ ਸੁਸ਼ਮਾ ਦਾ ਦਿੱਲੀ ਦੇ ਏਮਸ ਹਸਪਤਾਲ 'ਚ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਦਿਲ ਦਾ ਦੌਰਾ ਪੈਣ ਕਰਕੇ ਸੁਸ਼ਮਾ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਜ਼ਿੰਦਗੀ ਦੇ ਆਖ਼ਰੀ ਸਾਹ ਲਏ। 

ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ ਲੋਧੀ ਸ਼ਮਸ਼ਾਨਘਾਟ ’ਚ ਸ਼ਾਮ 4 ਵਜੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ 3 ਘੰਟਿਆਂ ਲਈ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ’ਚ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੱਖਿਆ ਜਾਵੇਗਾ ਜਿੱਥੇ ਆਮ ਪਾਰਟੀ ਕਾਰਕੁੰਨ, ਆਗੂ ਤੇ ਜਨਤਾ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। 
 

Last Updated : Aug 7, 2019, 4:43 PM IST

ABOUT THE AUTHOR

...view details