ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕਾਫ਼ੀ ਸਮੇਂ ਤੋਂ ਬਿਮਾਰ ਚਲ ਰਹੀ ਸੀ ਤੇ ਉਨ੍ਹਾਂ ਦੀ ਕਿਡਨੀ ਦਾ ਟਰਾਂਸਪਲਾਂਟ ਵੀ ਹੋਇਆ ਸੀ। ਬਿਮਾਰੀ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ 2019 ਲੋਕ ਸਭਾ ਚੋਣਾਂ ਤੋਂ ਵੀ ਵੱਥ ਰੱਖਿਆ ਗਿਆ ਸੀ।
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦੇਹਾਂਤ
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿੱਲੀ ਦੇ ਏਮਜ ਹਸਪਤਾਲ ਵਿੱਚ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ ਹੈ।
ਫ਼ੋਟੋ
ਦੇਹਾਂਤ ਤੋਂ 4 ਘੰਟੇ ਪਹਿਲਾਂ ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਸੰਸਦ ਵਿੱਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪਾਸ ਹੋਣ ਨੂੰ ਲੈ ਕੇ ਖ਼ੁਸ਼ੀ ਜ਼ਾਹਿਰ ਕੀਤੀ ਸੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਸੀ। ਸੁਸ਼ਮਾ ਸਵਰਾਜ ਨੇ ਆਖ਼ਰੀ ਟਵੀਟ 'ਚ ਲਿਖਿਆ ਸੀ ਕਿ ਪ੍ਰਧਾਨ ਮੰਤਰੀ ਜੀ ਆਪਕਾ ਹਾਰਦਿਕ ਅਭਿਨੰਦਨ, ਮੈਂ ਆਪਣੀ ਜ਼ਿੰਦਗੀ 'ਚ ਇਸ ਦਿਨ ਨੂੰ ਦੇਖਣ ਦਾ ਇੰਤਜ਼ਾਰ ਕਰ ਰਹੀ ਸੀ।