ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਰਿਪਬਲਿਕ ਆਫ਼ ਕਿਰਗਿਜ਼ ਦੀ ਰਾਜਧਾਨੀ ਬਿਸ਼ਕੇਕ 'ਚ ਮੰਗਲਵਾਰ ਨੂੰ ਸ਼ੁਰੂ ਹੋਣ ਜਾ ਰਹੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਦੋ ਰੋਜ਼ਾ ਬੈਠਕ ਵਿੱਚ ਭਾਗ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਅੱਤਵਾਦ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਦੂਜਾ ਮੌਕਾ ਹੈ ਜਦੋਂ ਭਾਰਤੀ ਵਿਦੇਸ਼ ਮੰਤਰੀਆਂ ਦੀ ਕੌਂਸਲ ਐਸਸੀਓ ਦੇ ਪੂਰਨ ਮੈਂਬਰ ਦੇ ਤੌਰ 'ਤੇ ਸ਼ਾਮਿਲ ਹੋ ਰਹੇ ਹੈ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬਿਸ਼ਕੇਕ 'ਚ SCO ਬੈਠਕ 'ਚ ਲੈਣਗੇ ਹਿੱਸਾ - india
ਰਿਪਬਲਿਕ ਆਫ਼ ਕਿਰਗੀਜ਼ ਦੀ ਰਾਜਧਾਨੀ ਬਿਸ਼ਕੇਕ ਵਿੱਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੋ ਰੋਜ਼ ਬੈਠਕ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਕਿਰਗੀਜ਼ ਦੇ ਰਾਸ਼ਟਰਪਤੀ ਨਾਲ ਵੀ ਰਾਬਤਾ ਕਾਇਮ ਕਰਨਗੇ।
ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰੀਆਂ ਦੀ ਕੌਂਸਲ ਅੰਤਰ-ਰਾਸ਼ਟਰੀ ਅਤੇ ਖ਼ੇਤਰੀ ਮੁੱਦਿਆਂ 'ਤੇ ਚਰਚਾ ਕਰੇਗੀ। ਇਸਦੇ ਨਾਲ ਹੀ ਬਿਸ਼ਕੇਕ ਵਿੱਚ 13-14 ਜੂਨ ਨੂੰ ਹੋਣ ਜਾ ਰਹੀ ਐਸਸੀਓ ਸੰਮੇਲਨ ਦੀ ਤਿਆਰੀਆਂ ਦਾ ਜਾਇਜ਼ਾ ਲਏਗੀ। ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਸ ਬੈਠਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੀ। ਮੰਤਰਾਲੇ ਨੇ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗੀਜ਼ ਦੇ ਰਾਸ਼ਟਰਪਤੀ ਸੂਰਨਬਾਏ ਜੀਨਬੇਕੋਵ ਨਾਲ ਵੀ ਮਿਲਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਐਸਸੀਓ ਦੇ ਰੱਖਿਆ ਮੰਤਰੀਆਂ ਵਿਚਾਲੇ ਹੋਈ ਬੈਠਕ ਵਿੱਚ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਹਿੱਸਾ ਲਿਆ ਸੀ।