ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉੱਤਰ ਪ੍ਰਦੇਸ਼ ਦੇ ਹਾਪੁਰ ਖੇਤਰ 'ਚ ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਸਵਰਾਜ ਨੇ ਵੀਰਵਾਰ ਨੂੰ ਆਪਣੀ ਮਾਂ ਦੀਆਂ ਅਸਥੀਆਂ ਨੂੰ ਗੰਗਾ 'ਚ ਤਾਰ ਦਿੱਤਾ ਹੈ। ਇਸ ਮੌਕੇ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਦੇ ਅੰਤਿਮ ਸਸਕਾਰ ਦੀ ਰਸਮਾਂ ਵੀ ਧੀ ਬਾਂਸੁਰੀ ਨੇ ਅਦਾ ਕੀਤੀਆਂ ਸਨ।
ਧੀ ਬਾਂਸੁਰੀ ਨੇ ਸੁਸ਼ਮਾ ਸਵਰਾਜ ਦੀਆਂ ਅਸਥੀਆਂ ਤਾਰੀਆਂ
ਉੱਤਰ ਪ੍ਰਦੇਸ਼ ਦੇ ਹਾਪੁਰ ਖੇਤਰ 'ਚ ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਸਵਰਾਜ ਨੇ ਵੀਰਵਾਰ ਨੂੰ ਆਪਣੀ ਮਾਂ ਦੀਆਂ ਅਸਥੀਆਂ ਨੂੰ ਗਂਗਾ 'ਚ ਤਾਰ ਦਿੱਤਾ ਹੈ। ਇਸ ਮੌਕੇ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਵੀ ਮੌਜੂਦ ਸਨ।
ਫ਼ੋਟੋ
67 ਸਾਲਾ ਸੁਸ਼ਮਾ ਸਵਰਾਜ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ ਲੋਧੀ ਰੋਡ਼ ਸ਼ਮਸਾਨ 'ਚ ਪੂਰੇ ਰਾਸ਼ਟਰੀ ਸਨਮਾਨ ਨਾਲ ਕੀਤਾ ਗਿਆ ਹੈ। ਦੇਸ਼ ਭਰ ਦੇ ਸਿਆਸੀ ਆਗੂ ਤੇ ਮਸ਼ਹੂਰ ਹਸਤੀਆਂ ਨੇ ਭਿੱਜੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭੂਟਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਮੇਤ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਸ਼ਰਧਾਂਜਲੀ ਦੇਣ ਮੌਕੇ 'ਤੇ ਪੁੱਜੇ ਸਨ।