ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਦੇ ਇੱਕ ਸ਼ੱਕੀ ਮਰੀਜ਼ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੂੰ 24 ਮਾਰਚ ਨੂੰ ਸ਼ਾਮਲੀ ਦੇ ਜ਼ਿਲ੍ਹਾ ਹਸਪਤਾਲ ਦੇ ਕਵਾਰੰਟੀਨ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਸੀ।
ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ ਨੇ ਆਈਸੋਲੇਸ਼ਨ ਵਾਰਡ ਵਿੱਚ ਕੀਤੀ ਖੁਦਕੁਸ਼ੀ - ਕੋਰੋਨਾ ਦੇ ਸ਼ੱਕੀ ਮਰੀਜ਼ ਨੇ ਕੀਤੀ ਖੁਦਕੁਸ਼ੀ
ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਦੇ ਇੱਕ 40 ਸਾਲਾ ਸ਼ੱਕੀ ਮਰੀਜ਼ ਨੇ ਖੁਦਕੁਸ਼ੀ ਕਰ ਲਈ ਹੈ।
ਫ਼ੋਟੋ।
ਡੀਐਮ ਮੁਤਾਬਕ 40 ਸਾਲਾ ਵਿਅਕਤੀ 'ਚ ਕੋਰੋਨਾ ਦੇ ਲੱਛਣ ਮਿਲਣ ਤੋਂ ਬਾਅਦ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਦਾਖਲ ਹੋਣ ਤੋਂ ਬਾਅਦ ਤੋਂ ਹੀ ਉਹ ਡਿਪ੍ਰੈਸ਼ਨ 'ਚ ਸੀ। ਵੀਰਵਾਰ ਸਵੇਰੇ ਉਸ ਨੇ ਖੁਦਕੁਸ਼ੀ ਕਰ ਲਈ। ਉਸ ਦੀ ਹਾਲੇ ਤਕ ਕੋਰੋਨਾ ਦੀ ਜਾਂਚ ਰਿਪੋਰਟ ਨਹੀਂ ਆਈ ਹੈ।
ਦੱਸ ਦਈਏ ਕਿ ਉੱਤਰ ਪ੍ਰਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 117 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 2 ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 17 ਲੋਕ ਠੀਕ ਹੋ ਚੁੱਕੇ ਹਨ।