ਪੰਜਾਬ

punjab

ETV Bharat / bharat

ਹਰਿਆਣਾ ਵਿੱਚ ਜੇਜੇਪੀ ਦੇ ਸਮਰਥਨ ਨੂੰ ਲੈ ਕੇ ਸਸਪੈਂਸ ਬਰਕਰਾਰ - ਜੇਜੇਪੀ ਦੇ ਸਮਰਥਨ ਨੂੰ ਲੈ ਕੇ ਸਸਪੈਂਸ

ਜੇਜੇਪੀ ਦੇ ਲੀਡਰ ਦੁਸ਼ਯੰਤ ਚੌਟਾਲਾ ਨੇ ਦਿੱਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਜੇਪੀ ਉਸ ਪਾਰਟੀ ਨੂੰ ਸਮਰਥਨ ਦੇਵੇਗੀ ਜੋ ਸੂਬੇ ਨੂੰ ਅੱਗੇ ਲੈ ਕੇ ਜਾਵੇਗੀ।

ਹਰਿਆਣਾ ਵਿੱਚ ਜੇਜੇਪੀ ਦੇ ਸਮਰਥਨ ਨੂੰ ਲੈ ਕੇ ਸਸਪੈਂਸ ਬਰਕਰਾਰ

By

Published : Oct 25, 2019, 4:19 PM IST

ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਾ ਬਹੁਮਤ ਨਹੀਂ ਮਿਲ ਸਕਿਆ ਹੈ। ਹੁਣ ਬੀਜੇਪੀ 7 ਆਜ਼ਾਦ ਵਿਧਾਇਕਾਂ, ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੇ ਚੌਟਾਲਾ ਅਤੇ ਹਰਿਆਣਾ ਲੋਕ ਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦੀ ਮਦਦ ਨਾਲ ਸਰਕਾਰ ਬਣਾਉਣ ਦੀ ਤਿਆਰੀ ਵਿੱਚ ਹੈ। ਸੂਤਰਾ ਦੇ ਹਵਾਲੇ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਜੇਜੇਪੀ ਵੀ ਭਾਜਪਾ ਨੂੰ ਸਮਰਥਨ ਦੇਣ ਲਈ ਤਿਆਰ ਹੋ ਗਈ ਹੈ।

ਜੇਜੇਪੀ ਦੇ ਲੀਡਰ ਦੁਸ਼ਯੰਤ ਚੌਟਾਲਾ ਨੇ ਦਿੱਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਜੇਪੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਹੋਈ ਜਿਸ ਵਿੱਚ ਕੁੱਝ ਮੈਂਬਰਾਂ ਨੇ ਸਲਾਹ ਕੀਤੀ ਕਿ ਬੀਜੇਪੀ ਨਾਲ ਮਿਲ ਕੇ ਸਰਕਾਰ ਬਨਾਉਣੀ ਹੈ ਅਤੇ ਕੁੱਝ ਨੇ ਕਿਹਾ ਕਾਂਗਰਸ ਨੂੰ ਸਮਰਥਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਪਾਰਟੀ ਨੂੰ ਪੂਰਾ ਬਹੁਮਤ ਨਹੀਂ ਮਿਲਿਆ ਹੈ। ਸੂਬੇ ਨੂੰ ਅੱਗੇ ਲੈ ਕੇ ਜਾਣ ਲਈ ਜੋ ਵੀ ਪਾਰਟੀ ਕੰਮ ਕਰੇਗੀ ਜੇਜੇਪੀ ਉਸ ਨੂੰ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਜੋ ਵੀ ਪਾਰਟੀ 75 ਫੀਸਦੀ ਨੌਕਰੀਆਂ ਦੇਵੇਗੀ ਉਸ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਬਾਰੇ ਵਿੱਚ ਵਿਚਾਰ ਅਜੇ ਕਰਾਂਗੇ।

ABOUT THE AUTHOR

...view details