ਪੰਜਾਬ

punjab

ਦਿੱਲੀ ਹਿੰਸਾ: ਮੁੱਖ ਦੋਸ਼ੀ ਤਾਹਿਰ ਹੁਸੈਨ ਦੀ ਅਗਾਊ ਜ਼ਮਾਨਤ ਦੀ ਪਟੀਸ਼ਨ 'ਤੇ ਭਲਕੇ ਹੋਵੇਗੀ ਸੁਣਵਾਈ

By

Published : Mar 4, 2020, 8:28 AM IST

Updated : Mar 4, 2020, 12:25 PM IST

ਦਿੱਲੀ ਦੀ ਅਦਾਲਤ ਨੇ ਹਿੰਸਾ ਵਿਚ ਮਾਰੇ ਗਏ ਖ਼ੁਫ਼ੀਆ ਬਿਊਰੋ (ਆਈਬੀ) ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਾਂਡ ਦੇ ਦੋਸ਼ੀ ਤਾਹੀਰ ਹੁਸੈਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਕੀਤੀ। ਇਸ ਮਾਮਲੇ ਵਿੱਚ ਅਦਾਲਤ ਵੀਰਵਾਰ ਨੂੰ ਸੁਣਵਾਈ ਕਰੇਗੀ।

ਤਾਹਿਰ ਹੁਸੈਨ
ਤਾਹਿਰ ਹੁਸੈਨ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਹਿੰਸਾ ਵਿਚ ਮਾਰੇ ਗਏ ਖ਼ੁਫ਼ੀਆ ਬਿਊਰੋ (ਆਈਬੀ) ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਾਂਡ ਦੇ ਦੋਸ਼ੀ ਤਾਹੀਰ ਹੁਸੈਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਕੀਤੀ। ਇਸ ਮਾਮਲੇ ਵਿੱਚ ਅਦਾਲਤ ਵੀਰਵਾਰ ਨੂੰ ਸੁਣਵਾਈ ਕਰੇਗੀ।

ਦਿੱਲੀ ਵਿੱਚ ਬੀਤੇ ਹਫ਼ਤੇ ਹੋਈ ਹਿੰਸਾ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਨਿਲੰਬਿਤ ਪਾਰਸ਼ਦ ਤਾਹੀਰ ਹੁਸੈਨ ਨੇ ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੇ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਦੇ ਸਮੇਂ ਖ਼ੁਫ਼ੀਆ ਬਿਊਰੋ (ਆਈਬੀ) ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ ਦੇ ਮਾਮਲੇ ਵਿੱਚ ਹੁਸੈਨ 'ਤੇ ਮਾਮਲਾ ਦਰਜ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਮੁਅੱਤਲ ਕੌਂਸਲਰ ਤਾਹਿਰ ਹੁਸੈਨ ਉੱਤੇ ਇੰਟੈਲੀਜੈਂਸ ਬਿਊਰੋ ਦੇ ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਤਾਹਿਰ ਹੁਸੈਨ ਲਗਾਤਾਰ ਫ਼ਰਾਰ ਚੱਲ ਰਿਹਾ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਕਈ ਥਾਵਾਂ 'ਤੇ ਭਾਲ ਕਰ ਰਹੀ ਹੈ ਪਰ ਹਾਲੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਿਆ ਹੈ। ਹੁਣ ਤਾਹਿਰ ਹੁਸੈਨ ਵੱਲੋਂ ਅਦਾਲਤ ਵਿੱਚ ਅਗਾਊ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਹੈ ਜਿਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਮੁਅੱਤਲ ਕੌਂਸਲਰ ਤਾਹਿਰ ਹੁਸੈਨ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਾ ਭੜਕਾਉਣ, ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੇ ਕਤਲ ਸਮੇਤ ਕਈ ਮਾਮਲਿਆਂ ਵਿੱਚ ਦੋਸ਼ੀ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਪਰ ਤਾਹਿਰ ਹੁਸੈਨ ਨੂੰ ਅਜੇ ਪੁਲਿਸ ਨੇ ਫੜਿਆ ਨਹੀਂ। ਪੁਲਿਸ ਹੁਣ ਇਹ ਪਤਾ ਲਗਾਉਣ ਲਈ ਤਾਹਿਰ ਹੁਸੈਨ ਦੇ ਕਾਲ ਵੇਰਵਿਆਂ ਦੀ ਪੜਤਾਲ ਕਰ ਰਹੀ ਹੈ ਕਿ ਆਖਰੀ ਸਮੇਂ ਤਾਹਿਰ ਹੁਸੈਨ ਨਾਲ ਕਿਸ ਨਾਲ ਗੱਲ ਕੀਤੀ ਗਈ ਸੀ।

Last Updated : Mar 4, 2020, 12:25 PM IST

ABOUT THE AUTHOR

...view details