ਪੰਜਾਬ

punjab

ETV Bharat / bharat

ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਵਿੱਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਸੰਭਾਲਿਆ ਅਹੁਦਾ

ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਵਿੱਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

Taranjit Singh Sandhu
ਤਰਨਜੀਤ ਸਿੰਘ ਸੰਧੂ

By

Published : Feb 4, 2020, 10:52 AM IST

ਨਵੀਂ ਦਿੱਲੀ: ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਵਿੱਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਸੰਧੂ ਨੇ ਅਮਰੀਕਾ ਵਿੱਚ ਸਾਬਕਾ ਰਾਜਦੂਤ ਹਰਸ਼ ਵਰਧਨ ਸ਼੍ਰਿੰਗਲਾ ਦੀ ਥਾਂ ਲਈ ਹੈ ਜੋ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ।

ਸੰਧੂ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਘਰ ਵਿੱਚ ਡਿਪਟੀ ਚੀਫ਼ ਰਹਿ ਚੁੱਕੇ ਹਨ। 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ ਅਧਿਕਾਰੀ, ਇਸ ਤੋਂ ਪਹਿਲਾਂ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਤਾਇਨਾਤ ਸਨ। ਅਮਰੀਕਾ ਵਿਚ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸੰਧੂ 6 ਫਰਵਰੀ ਨੂੰ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਆਪਣਾ ਪ੍ਰਮਾਣ ਪੱਤਰ ਸੌਂਪਣਗੇ।

ABOUT THE AUTHOR

...view details