ਨਵੀਂ ਦਿੱਲੀ: ਬੀਐਸਐਫ਼ ਤੋਂ ਬਰਖ਼ਾਸਤ ਕੀਤੇ ਗਏ ਕਾਂਸਟੇਬਲ ਤੇਜ ਬਹਾਦੁਰ ਨੇ ਇਲਾਹਾਬਾਦ ਹਾਈ ਕੋਰਟ ਵਿੱਚ ਚੋਣ ਕਮਿਸ਼ਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਦੱਸਣਯੋਗ ਹੈ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਸੀਟ ਤੋਂ ਮੁੜ ਚੋਣ ਲੜੀ ਸੀ।
ਵਾਰਾਣਸੀ ਤੋਂ ਪ੍ਰਧਾਨ ਮੰਤਰੀ ਵਿਰੁੱਧ ਸਮਾਜਵਾਦੀ ਪਾਰਟੀ ਨੇ ਤੇਜ ਬਹਾਦੁਰ ਯਾਦਵ ਨੂੰ ਆਪਣਾ ਉਮੀਦਵਾਰ ਐਲਾਨਿਆਂ ਸੀ, ਪਰ ਚੋਣ ਅਧਿਕਾਰੀ ਨੇ ਉਨ੍ਹਾਂ ਦੇ ਹਲਫ਼ਨਾਮੇ ਵਿੱਚ ਜਾਣਕਾਰੀ ਛੁਪਾਉਣ ਦਾ ਦੋਸ਼ ਲਾਉਂਦਿਆਂ ਨਾਮਜ਼ਦਗੀ ਰੱਦ ਕਰ ਦਿੱਤੀ ਸੀ।
ਪਰ ਇਲਾਹਾਬਾਦ ਹਾਈ ਕੋਰਟ ਨੇ ਦਸੰਬਰ ਵਿੱਚ ਤੇਜ ਬਹਾਦਰ ਦੀ ਪਟੀਸ਼ਨ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਉਹ ਨਾ ਤਾਂ ਵਾਰਾਣਸੀ ਦਾ ਵੋਟਰ ਹੈ, ਤੇ ਨਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਉਮੀਦਵਾਰ ਹੈ। ਇਸ ਲਈ ਤੇਜ ਬਹਾਦਰ ਨਾਲ ਸਬੰਧਤ ਪਟੀਸ਼ਨ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਹੈ। ਤੇਜ ਬਹਾਦੁਰ ਨੇ ਇਲਾਹਾਬਾਦ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਦੱਸ ਦਈਏ ਕਿ ਜਸਟਿਸ ਮਨੋਜ ਗੁਪਤਾ ਨੇ ਲੋਕ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਕਾਂਸਟੇਬਲ ਤੇਜ ਬਹਾਦਰ ਯਾਦਵ ਨੂੰ ਵਾਰਾਣਸੀ ਤੋਂ ਬਰਖ਼ਾਸਤ ਕਰਨ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਤੇਜ ਬਹਾਦਰ ਦਾ ਨਾਮਜ਼ਦਗੀ ਫਾਰਮ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਚੋਣਾਂ ਤੋਂ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਸੀ।