ਹੈਦਰਾਬਾਦ: ਤੇਲੰਗਾਨਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਵੈਟਰਨਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੇ ਦੋਸ਼ੀਆਂ ਦੇ ਕਥਿਤ ਮੁਠਭੇੜ ਦੌਰਾਨ ਮਾਰੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ 9 ਦਸੰਬਰ ਤੱਕ ਸੁਰੱਖਿਅਤ ਰੱਖਣ ਦੇ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਇਹ ਆਦੇਸ਼ ਮੁੱਖ ਚੀਫ਼ ਜਸਟਿਸ ਦੇ ਦਫ਼ਤਰ ਨੂੰ ਮਿਲੀ ਇੱਕ ਰਿਪੋਰਟ ਕਾਰਨ ਦਿੱਤੇ। ਇਸ ਵਿੱਚ ਨਿਆਂਇਕ ਦਖ਼ਲਅੰਦਾਜੀ ਦੀ ਮੰਗ ਕੀਤੀ ਗਈ।
ਹਾਈ ਕੋਰਟ ਨੇ ਲਾਸ਼ਾਂ ਨੂੰ 9 ਦਸੰਬਰ ਤੱਕ ਸੁਰੱਖਿਅਤ ਰੱਖੇ ਜਾਣ ਦਾ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਦੋਸ਼ੀਆਂ ਦੀਆਂ ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਉਸ ਦੀ ਵੀਡੀਓ ਸੀਡੀ ਵਿੱਚ ਜਾਂ ਪੈਨ ਡਰਾਈਵ ਵਿੱਚ ਮਹਿਬੂਬਨਗਰ ਦੇ ਪ੍ਰਧਾਨ ਜ਼ਿਲ੍ਹਾ ਜਸਟਿਸ ਨੂੰ ਸੌਂਪੀ ਜਾਵੇ। ਮਹਿਬੂਬਨਗਰ ਦੇ ਪ੍ਰਧਾਨ ਜ਼ਿਲ੍ਹਾ ਜਸਟਿਸ ਨੂੰ ਸ਼ਨੀਵਾਰ ਸ਼ਾਮ ਤੱਕ ਹਾਈ ਕੋਰਟ ਦੇ ਰਜਿਸਟ੍ਰਾਰ ਜਨਰਲ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ।