ਹੈਦਰਾਬਾਦ: ਤੇਲੰਗਾਨਾ ਸਰਕਾਰ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਕਰਨ ਦਾ ਫੈਸਲਾ ਕੀਤਾ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਵੱਲੋਂ ਮੀਟਿੰਗ ਸੱਦੀ ਗਈ ਸੀ, ਇਸ ਮੀਟਿੰਗ ਚ ਸੀਏਏ ਵਿਰੁੱਧ ਮਤਾ ਪਾਸ ਕਰਨ ਦਾ ਫੈਸਲਾ ਕੀਤਾ ਗਿਆ। ਇਹ ਮੀਟਿੰਗ ਐਤਵਾਰ ਸ਼ਾਮ ਨੂੰ ਸ਼ੁਰੂ ਹੋਈ ਸੀ ਤੇ ਦੇਰ ਰਾਤ ਨੂੰ ਖ਼ਤਮ ਹੋਈ।
CAA ਵਿਰੁੱਧ ਤੇਲੰਗਾਨਾ ਸਰਕਾਰ ਵੀ ਪਾਸ ਕਰੇਗੀ ਮਤਾ - CAA ਵਿਰੁੱਧ ਤੇਲੰਗਾਨਾ ਸਰਕਾਰ ਵੀ ਪਾਸ ਕਰੇਗੀ ਮਤਾ
ਪੰਜਾਬ, ਰਾਜਸਥਾਨ, ਪੱਛਮੀ ਬੰਗਾਲ ਤੇ ਕੇਰਲਾ ਤੋਂ ਬਾਅਦ ਹੁਣ ਤੇਲੰਗਾਨਾ ਦੀ ਸਰਕਾਰ ਵੀ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ ਕਰਨ ਦੀ ਤਿਆਰੀ ਖਿੱਚ ਰਹੀ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ 'ਚ ਇਸ ਦਾ ਫ਼ੈਸਲਾ ਲਿਆ ਗਿਆ।

Telangana
ਇਸ ਦੇ ਨਾਲ ਮੁੱਖ ਮੰਤਰੀ ਰਾਓ ਨੇ ਕੇਂਦਰ ਸਰਕਾਰ ਨੇ ਨਾਗਰਿਕਤਾ ਕਾਨੂੰਨ 'ਚ ਕੀਤੀ ਸੋਧ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਨਾਗਰਿਕਤਾ ਦਿੰਦੇ ਹੋਏ ਕਿਸੇ ਨਾਲ ਵੀ ਧਰਮ ਦੇ ਆਧਾਰ ਤੇ ਭੇਦਭਾਵ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਨੂੰ ਬਰਾਬਰ ਦੇ ਅਧਿਕਾਰ ਮਿਲਣੇ ਚਾਹੀਦੇ ਹਨ। ਇਸ ਤਰ੍ਹਾਂ ਦਾ ਭੇਦਭਾਵ ਸੰਵਿਧਾਨ ਦੀ ਧਰਮ-ਨਿਰਪੱਖਤਾ ਨੂੰ ਖਤਰੇ 'ਚ ਪਾ ਦੇਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ, ਰਾਜਸਥਾਨ, ਕੇਰਲਾ ਤੇ ਪੱਛਮੀ ਬੰਗਾਲ ਚ ਵੀ ਸੀਏਏ ਵਿਰੁੱਧ ਮਤਾ ਪਾਸ ਹੋ ਚੁੱਕਾ ਹੈ। ਇਥੇ ਕੇਂਦਰ 'ਚ ਵਿਰੋਧੀ ਧਿਰ 'ਚ ਬੈਠੀ ਪਾਰਟੀਆਂ ਦੀ ਸਰਕਾਰ ਹੈ।