ਪੰਜਾਬ

punjab

By

Published : Dec 9, 2020, 8:09 AM IST

ETV Bharat / bharat

ਦਿੱਲੀ 'ਚ ਤਾਪਮਾਨ ਵਿੱਚ ਆਈ ਗਿਰਾਵਟ, ਆਉਣ ਵਾਲੇ ਦਿਨਾਂ 'ਚ ਵੱਧ ਸਕਦੀ ਹੈ ਠੰਡ

ਉੱਤਰੀ ਭਾਰਤ ਦੇ ਵਧੇਰੇ ਸੂਬਿਆਂ 'ਚ ਤਾਪਮਾਨ 'ਚ ਕੁੱਝ ਗਿਰਾਵਟ ਵੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ।

ਦਿੱਲੀ 'ਚ ਤਾਪਮਾਨ 'ਚ ਗਿਰਾਵਟ
ਦਿੱਲੀ 'ਚ ਤਾਪਮਾਨ 'ਚ ਗਿਰਾਵਟ

ਨਵੀਂ ਦਿੱਲੀ: ਉੱਤਰੀ ਭਾਰਤ ਦੇ ਵਧੇਰੇ ਸੂਬਿਆਂ 'ਚ ਤਾਪਮਾਨ 'ਚ ਕੁੱਝ ਗਿਰਾਵਟ ਵੇਖਣ ਨੂੰ ਮਿਲੀ ਹੈ। ਜਿਸ ਕਾਰਨ ਠੰਡ 'ਚ ਵੀ ਇਜ਼ਾਫਾ ਦੇਖਣ ਨੂੰ ਮਿਲਿਆ ਹੈ।

ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਜੰਮੂ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਵਧੇਰੇ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ 'ਚ ਆਉਣ ਵਾਲੇ ਦਿਨਾਂ 'ਚ ਠੰਡ ਵੱਧ ਸਕਦੀ ਹੈ।

ਅਗਲੇ 24 ਘੰਟਿਆਂ 'ਚ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੱਖਣ-ਪੂਰਬੀ ਅਰਬ ਸਾਗਰ ਅਤੇ ਇਸ ਦੇ ਨਾਲ ਲੱਗਦੇ ਮਾਲਦੀਵ ਖੇਤਰ ਚੱਕਰਵਰਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਦੱਖਣ ਪੂਰਬੀ ਬੰਗਾਲ ਦੀ ਖਾੜੀ 'ਤੇ ਵੀ ਇੱਕ ਹੋਰ ਚੱਕਰਵਰਤੀ ਸਿਸਟਮ ਬਣਿਆ ਹੋਇਆ ਹੈ।

ਹਿਮਾਚਲ ਪ੍ਰਦੇਸ਼ ਦੇ ਨਾਲ ਹੀ ਉਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰਾਖੰਡ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

ABOUT THE AUTHOR

...view details