ਨਵੀਂ ਦਿੱਲੀ: ਖੁਫੀਆ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਅੱਤਵਾਦੀ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ 3-4 ਅੱਤਵਾਦੀ ਦਿੱਲੀ ਵਿੱਚ ਦਾਖ਼ਲ ਹੋਏ ਹਨ। ਉਸ ਸਮੇਂ ਤੋਂ ਹੀ, ਦਿੱਲੀ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ, ਦਿੱਲੀ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਸਪੈਸ਼ਲ ਸੈੱਲ ਦੀ ਟੀਮ ਨੇ ਬੁੱਧਵਾਰ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇ ਮਾਰੇ ਹਨ। ਫ਼ਿਲਹਾਲ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।
ਰਾਜਧਾਨੀ ਵਿੱਚ ਦਾਖ਼ਲ ਹੋਏ ਅੱਤਵਾਦੀ
ਜਾਣਕਾਰੀ ਮੁਤਾਬਕ, ਖੁਫੀਆ ਵਿਭਾਗ ਵੱਲੋਂ ਇਨਪੁੱਟ ਦਿੱਲੀ ਪੁਲਿਸ ਨੂੰ ਦਿੱਤੀ ਗਈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਕੁਝ ਅੱਤਵਾਦੀ ਰਾਜਧਾਨੀ ਵਿੱਚ ਹਮਲਾ ਕਰ ਸਕਦੇ ਹਨ। ਇਸ 'ਚ ਦੱਸਿਆ ਗਿਆ ਹੈ ਕਿ ਤਿੰਨ ਤੋਂ ਚਾਰ ਸ਼ੱਕੀ ਜੈਸ਼ ਦੇ ਅੱਤਵਾਦੀ ਰਾਜਧਾਨੀ ਵਿੱਚ ਦਾਖ਼ਲ ਹੋਏ ਹਨ, ਜੋ ਕਿ ਹਮਲੇ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।