ਸ੍ਰੀਨਗਰ: ਜੰਮੂ-ਕਸਮੀਰ ਦੇ ਪੁਲਵਾਮਾ ਵਿੱਚ ਅੱਤਵਾਦੀਆਂ ਨੇ ਫੌਜ ਦੀ ਇੱਕ ਟੀਮ 'ਤੇ ਹਮਲਾ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ।
ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀ ਹਮਲਾ
ਜੰਮੂ-ਕਸਮੀਰ ਦੇ ਪੁਲਵਾਮਾ ਵਿੱਚ ਇੱਕ ਪ੍ਰੀਖਿਆ ਕੇਂਦਰ ਦੇ ਨੇੜੇ ਅੱਤਵਾਦੀਆਂ ਨੇ ਫੌਜ ਦੀ ਇੱਕ ਟੀਮ 'ਤੇ ਗੋਲੀਬਾਰੀ ਕੀਤੀ ਹੈ।
ਸੂਤਰਾਂ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਦ੍ਰਬਗਾਮ ਵਿੱਚ ਅੱਤਵਾਦੀਆਂ ਨੇ ਇੱਕ ਪ੍ਰੀਖਿਆ ਕੇਂਦਰ ਦੇ ਨੇੜੇ ਫੌਜ ਦੀ ਗਸ਼ਤ ਪਾਰਟੀ 'ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਅੱਤਵਾਦੀ ਮੌਕੇ 'ਤੇ ਉਥੋਂ ਫ਼ਰਾਰ ਹੋ ਗਏ। ਅੱਤਵਾਦੀਆਂ ਖਿਲਾਫ਼ ਇਲਾਕੇ ਨੂੰ ਫੌਜ ਨੇ ਪੂਰੀ ਤਰ੍ਹਾਂ ਘੇਰ ਲਿਆ ਹੈ।
ਦੱਸਦਈਏ ਕਿ ਯੂਰਪੀਅਨ ਸੰਸਦ ਮੈਂਬਰਾਂ ਦਾ ਵਫਦ ਅੱਜ ਕਸ਼ਮੀਰ ਦੌਰੇ 'ਤੇ ਹੈ। ਪ੍ਰਤੀਨਿਧੀ ਮੰਡਲ ਦੀ ਕਸ਼ਮੀਰ ਫੇਰੀ ਕਾਰਨ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਬਾਵਜੂਦ ਅੱਤਵਾਦੀ ਕਿਸੇ ਨਾ ਕਿਸੇ ਹੋਰ ਘਟਨਾ ਨੂੰ ਅੰਜਾਮ ਦੇਣ ਵਿੱਚ ਨਿਰੰਤਰ ਸਫ਼ਲ ਹੋ ਰਹੇ ਹਨ। ਇਸ ਤੋਂ ਇਲਾਵਾ ਵਫ਼ਦ ਦੇ ਦੌਰੇ ਦੌਰਾਨ ਸ੍ਰੀਨਗਰ ਅਤੇ ਦੱਖਣੀ ਕਸ਼ਮੀਰ ਦੇ ਕੁਝ ਇਲਾਕਿਆਂ ਵਿਚ ਪੱਥਰਬਾਜ਼ੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।