ਸ੍ਰੀਨਗਰ : ਜੰਮੂ ਕਸ਼ਮੀਰ ਦੇ ਵਿੱਚ ਅੱਤਵਾਦੀਆਂ ਵੱਲੋਂ ਇੱਕ ਸਿਆਸੀ ਆਗੂ ਨੂੰ ਗੋਲੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਜ਼ਖ਼ਮੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਸਿਆਸੀ ਆਗੂ ਨੂੰ ਮਾਰੀ ਗੋਲੀ , ਹਾਲਤ ਗੰਭੀਰ - jammu kashmir police
ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਅੱਤਵਾਦੀਆਂ ਨੇ ਇੱਕ ਸਿਆਸੀ ਆਗੂ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਸਿਆਸੀ ਆਗੂ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਰੱਖਿਆ ਗਿਆ ਹੈ। ਡਾਕਟਰਾਂ ਮੁਤਾਬਕ ਜ਼ਖ਼ਮੀ ਦੀ ਹਾਲਤ ਗੰਭੀਰ ਹੈ।
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਸਿਆਸੀ ਆਗੂ ਨੂੰ ਮਾਰੀ ਗੋਲੀ
ਮੀਡੀਆ ਰਿਪੋਰਟ ਦੇ ਮੁਤਾਬਕ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਅੱਤਵਾਦੀਆਂ ਨੇ ਇੱਕ ਸਿਆਸੀ ਆਗੂ ਨੂੰ ਗੋਲੀ ਮਾਰ ਦਿੱਤੀ। ਸਿਆਸੀ ਆਗੂ ਦੀ ਪਛਾਣ ਮੁਹੰਮਦ ਜਮਾਲ ਵਜੋਂ ਹੋਈ ਹੈ। ਫਿਲਹਾਲ ਜ਼ਖ਼ਮੀ ਨੂੰ ਪਾਰਟੀ ਦੇ ਹੋਰਨਾਂ ਵਰਕਰਾਂ ਵੱਲੋਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੇ ਮੁਤਾਬਕ ਜ਼ਖ਼ਮੀ ਦੀ ਹਾਲਤ ਬੇਹਦ ਗੰਭੀਰ ਬਣੀ ਹੋਈ ਹੈ ਅਤੇ ਇਲਾਜ ਜਾਰੀ ਹੈ।
ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਅਜੇ ਤੱਕ ਇਸ ਬਾਰੇ ਪਤਾ ਨਹੀਂ ਲਗਾਇਆ ਜਾ ਸਕੀਆ ਹੈ ਕਿ ਜ਼ਖ਼ਮੀ ਆਗੂ ਕਿਹੜੀ ਪਾਰਟੀ ਦਾ ਵਰਕਰ ਹੈ।