ਚੰਡੀਗੜ੍ਹ: ਮਾਨਸੂਨ ਆਉਣ ਨਾਲ ਪੰਜਾਬ 'ਚ ਲਗਾਤਰ ਮੀਂਹ ਪੈ ਰਿਹਾ ਹੈ। ਮੀਂਹ ਨੇ ਪੂਰੇ ਪੰਜਾਬ ਦੇ ਇਲਾਕਿਆਂ 'ਚ ਦਸਤਕ ਦਿੱਤੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ 'ਚ ਵੀ ਮੀਂਹ ਪੈਣਾ ਜਾਰੀ ਰਹੇਗਾ ਤੇ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਸਨਿੱਚਰਵਾਰ ਨੂੰ ਸੰਗਰੂਰ, ਬਰਨਾਲਾ,ਬਠਿੰਡਾ ਤੇ ਮਾਨਸਾ 'ਚ ਭਾਰੀ ਮਾਤਰਾ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਕਪੂਰਥਲਾ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਮੁਹਾਲੀ, ਰੋਪੜ, ਫਿਰੋਜ਼ਪੁਰ, ਫ਼ਰੀਦਕੋਟ ਵਿੱਚ ਮੀਂਹ ਪਿਆ ਹੈ। ਲਗਾਤਾਰ ਮੀਂਹ ਪੈਣ ਨਾਲ ਕਿਸਾਨਾ ਚਿਹਰੇ 'ਤੇ ਰੌਣਕ ਆ ਗਈ ਹੈ ਕਿਉਂਕਿ ਮੀਂਹ ਝੋਨੇ ਅਤੇ ਸ਼ਬਜੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਲਗਾਤਾਰ ਮੀਂਹ ਪੈਣ ਨਾਲ ਬਿਜਲੀ ਦੀ ਮੰਗ 'ਚ ਵੀ ਕਮੀ ਆਈ ਹੈ ਪਾਵਰਕੌਮ ਦੇ ਅਧਿਕਾਰੀਆਂ ਨੇ ਦੱਸਿਆ ਹੈ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਜ਼ਿਆਦਾ ਗਰਮੀ ਹੋਣ ਕਾਰਨ ਬਿਜਲੀ ਦੀ ਮੰਗ 13600 ਮੈਗਾਵਾਟ ਤੱਕ ਪਹੁੰਚ ਗਈ ਸੀ ਪਰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟ ਕੇ 10500 ਮੈਗਾਵਾਟ ਤੱਕ ਆ ਗਈ ਹੈ।