ਹਿੰਦ ਮਜ਼ਦੂਰ ਕਿਸਾਨ ਸੰਮਤੀ ਦੇ ਮੈਂਬਰਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਕਰਨ ਲਈ ਇੱਕ ਪੱਤਰ ਸੌਂਪਿਆ।
ਅੰਦੋਲਨ ਦੇ 25ਵੇਂ ਦਿਨ ਕਿਸਾਨਾਂ ਵੱਲੋਂ ਸੋਮਵਾਰ ਨੂੰ 24 ਘੰਟਿਆਂ ਲਈ ਭੁੱਖ ਹੜਤਾਲ ਦਾ ਐਲਾਨ - ਕਿਸਾਨਾਂ ਦਾ ਧਰਨਾ
21:57 December 20
ਹਿੰਦ-ਮਜ਼ਦੂਰ ਕਿਸਾਨ ਸੰਮਤੀ ਨੇ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ
21:44 December 20
ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ: ਗ੍ਰਹਿ ਮੰਤਰੀ ਅਮਿਤ ਸ਼ਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੋਮਵਾਰ ਜਾਂ ਮੰਗਲਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰਕੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨਗੇ।
19:04 December 20
ਹਰਿਆਣਾ ਦੇ ਟੋਲ ਪਲਾਜ਼ਾ ਨੂੰ ਮੁਫ਼ਤ ਬਣਾਉਣ ਦਾ ਫ਼ੈਸਲਾ
ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੇ ਆਉਣ ਵਾਲੇ 25 ਦਸੰਬਰ ਤੋਂ 27 ਦਸੰਬਰ ਤੱਕ ਹਰਿਆਣਾ ਦੇ ਟੋਲ-ਪਲਾਜ਼ਿਆਂ ਨੂੰ ਮੁਫ਼ਤ ਬਣਾਉਣ ਦਾ ਫ਼ੈਸਲਾ ਲਿਆ ਹੈ।
18:55 December 20
ਕਿਸਾਨ ਦਿਵਸ ਮੌਕੇ ਲੋਕਾਂ ਨੂੰ ਭੋਜਨ ਛੱਡਣ ਦੀ ਕੀਤੀ ਅਪੀਲ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਦਿਵਸ ਯਾਨਿ ਕਿ 23 ਦਸੰਬਰ ਨੂੰ ਸਾਰੇ ਲੋਕਾਂ ਨੂੰ ਇੱਕ ਦਿਨ ਵਾਸਤੇ ਭੋਜਨ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਿਲ ਵਾਪਸ ਨਹੀਂ ਹੁੰਦਾ, ਉਦੋਂ ਤੱਕ ਐਮਐਸਪੀ 'ਤੇ ਕਾਨੂੰਨ ਨਹੀਂ ਬਣੇਗਾ, ਉਸ ਵੇਲੇ ਤੱਕ ਕਿਸਾਨ ਇਥੋਂ ਨਹੀਂ ਜਾਣਗੇ। 23 ਦਸੰਬਰ ਨੂੰ ਕਿਸਾਨ ਦਿਵਸ ਦੇ ਮੌਕੇ 'ਤੇ ਕਿਸਾਨ ਤੁਹਾਨੂੰ ਇੱਕ ਰੋਟੀ ਨਾ ਖਾਣ ਅਤੇ ਕਿਸਾਨੀ ਅੰਦੋਲਨ ਨੂੰ ਯਾਦ ਰੱਖਣ ਲਈ ਕਹਿ ਰਹੇ ਹਾਂ।
18:53 December 20
ਭਲਕੇ ਤੋਂ ਕਿਸਾਨ ਜੱਥੇਬੰਦੀਆਂ ਨੇ ਕੀਤਾ ਭੁੱਖ ਹੜਤਾਲ ਦਾ ਐਲਾਨ
ਕਿਸਾਨ ਆਗੂ ਯੋਗੇਂਦਰ ਯਾਦਵ ਨੇ ਦੱਸਿਆ ਕਿ ਉਨ੍ਹਾਂ ਭਲਕੇ ਤੋਂ 24 ਘੰਟਿਆਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ
17:53 December 20
ਸ਼ਹੀਦ ਕਿਸਾਨਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਤੇ ਹਰਿਆਣਾ ਦੇ ਵੱਖ ਵੱਖ ਥਾਵਾਂ 'ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਮੋਰਚੇ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ- ਵੱਖ ਪਿੰਡਾਂ ਵਿੱਚ ਸ਼ਰਧਾਂਜਲੀ ਸਮਾਗਮ ਕੀਤੇ ਗਏ।
15:16 December 20
ਅੱਜ ਸ਼ਾਮ 5 ਵਜੇ ਮੋਮਬਤੀਆਂ ਲਾ ਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਸਿੰਘੂ ਬਾਰਡਰ 'ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ, “ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਅੱਜ ਦੁਪਹਿਰ 12 ਵਜੇ ਅਰਦਾਸ ਕੀਤੀ ਗਈ। ਅੱਜ ਸ਼ਾਮ 5 ਵਜੇ ਤੋਂ ਬਾਅਦ ਸਾਰੇ ਮੋਮਬਤੀਆਂ ਬਾਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।"
14:14 December 20
ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ
ਗਾਜੀਪੁਰ ਵਿੱਚ ਦਿੱਲੀ-ਯੂਪੀ ਸਰਹੱਦ ‘ਤੇ ਖੇਤ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸ਼ਰਧਾਂਜਲੀ ਭੇਂਟ ਕੀਤੀ।
14:03 December 20
ਕਿਸਾਨੀ ਅੰਦੋਲਨ ਤੋਂ ਪਰਤੇ 22 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
ਦੋ ਦਿਨ ਪਹਿਲਾਂ ਕਿਸਾਨੀ ਅੰਦੋਲਨ ਤੋਂ ਪਰਤੇ 22 ਸਾਲਾ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਮਤ ਕੀਤੀ। ਜਾਣਕਾਰੀ ਮੁਤਾਬਕ ਕਿਸਾਨ 6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਸੀ।
13:01 December 20
ਗੀਜ਼ਰ ਅਤੇ ਟੈਂਟਾਂ ਦਾ ਦਾਨ
2 ਅਮਰੀਕਾ-ਅਧਾਰਤ ਸਿੱਖ ਐਨ.ਜੀ.ਓ ਨੇ ਟਿਕਰੀ ਸਰਹੱਦ 'ਤੇ ਕਿਸਾਨਾਂ ਨੂੰ ਟਾਇਲਟ, ਗੀਜ਼ਰ ਅਤੇ ਟੈਂਟ ਦਾਨ ਕੀਤੇ ਹਨ। ਸਿੱਖ ਪੰਚਾਇਤ ਫਰੀਮਾਂਟ ਕੈਲੀਫੋਰਨੀਆ, ਹੁਸ਼ਿਆਰਪੁਰ ਦੇ ਕੋਆਰਡੀਨੇਟਰ ਐਸ.ਪੀ. ਸਿੰਘ ਖਾਲਸਾ ਦਾ ਕਹਿਣਾ ਹੈ, "ਵਿਰੋਧ ਪ੍ਰਦਰਸ਼ਨ ਵਾਲੀਆਂ ਥਾਵਾਂ 'ਤੇ ਮੁਢਲੀਆਂ ਸਹੂਲਤਾਂ ਦੀ ਘਾਟ ਕਾਰਨ ਅਸੀਂ 200 ਪੋਰਟੇਬਲ ਟਾਇਲਟ ਅਤੇ ਗੀਜ਼ਰ ਦਾਨ ਕਰਨ ਦਾ ਫੈਸਲਾ ਕੀਤਾ ਹੈ।"
13:00 December 20
ਪ੍ਰਦਰਸ਼ਨਕਾਰੀਆਂ ਲਈ ਚਾਹ-ਨਾਸ਼ਤੇ ਦੀ ਸੇਵਾ
ਵਾਲੰਟੀਅਰ ਰੋਸ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਲਈ ਚਾਹ ਅਤੇ ਨਾਸ਼ਤੇ ਦੀ ਸੇਵਾ ਕਰ ਰਹੇ ਹਨ। ਕਿਸਾਨਾਂ ਵੱਲੋਂ ਸ਼ੁਰੂ ਕੀਤਾ ਵਿਰੋਧ 25ਵੇਂ ਦਿਨ ਦਾਖਲ ਹੋ ਗਿਆ ਹੈ।
13:00 December 20
ਨੌਜਵਾਨਾ ਨੇ ਲਾਇਆ ਪੱਗ ਦਾ ਲੰਗਰ
ਕਿਸਾਨੀ ਅੰਦੋਲਨ ਦੌਰਾਨ ਸਰਹੱਦ 'ਤੇ ਵੱਖ-ਵੱਖ ਰੰਗਾਂ ਦੀਆਂ ਪੱਗਾਂ ਬੰਨ੍ਹੇ ਲੋਕ ਦਿਖਾਈ ਦੇ ਰਹੇ ਹਨ। ਪੰਜਾਬ ਤੋਂ ਆਏ ਸੁਸਾਇਟੀ ਦੇ ਮੈਂਬਰ ਇਹ ਕੰਮ ਕਰ ਰਹੇ ਹਨ। ਇਹ ਲੋਕ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਨੂੰ ਮੁਫਤ ਵਿੱਚ ਪੱਗ ਬੰਨ੍ਹ ਰਹੇ ਹਨ।
12:22 December 20
ਅੰਦੋਲਨ ਦੇ 25ਵੇਂ ਦਿਨ ਕਿਸਾਨਾਂ ਵੱਲੋਂ ਸੋਮਵਾਰ ਨੂੰ 24 ਘੰਟਿਆਂ ਲਈ ਭੁੱਖ ਹੜਤਾਲ ਦਾ ਐਲਾਨ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਹੀ ਉਹ ਘਰ ਵਾਪਸੀ ਕਰਨਗੇ। ਹੱਡ ਠਾਰਦੀ ਠੰਡ ਵਿੱਚ ਵੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਆਪਣੀ ਆਵਾਜ਼ ਬੁਲੰਦ ਰੱਖੀ ਹੈ। ਇਸ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਅੱਜ ਯਾਦ ਕੀਤਾ ਗਿਆ।
ਕਿਸਾਨ ਆਗੂਆਂ ਦੇ ਕਹਿਣਾ ਹੈ ਕਿ ਹੁਣ ਤੱਕ ਤਕਰੀਬਨ 30 ਕਿਸਾਨਾਂ ਨੇ ਖੇਤੀ ਬਚਾਉਣ ਲਈ ਆਪਣੀ ਜਾਨ ਦਿੱਤੀ ਹੈ। ਉਨ੍ਹਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਭਾਵਾਂ ਰਾਹੀਂ ਦੇਸ਼ ਦਾ ਹਰ ਪਿੰਡ ਕਿਸਾਨ ਅੰਦੋਲਨ ਨਾਲ ਜੁੜੇਗਾ।
ਦੂਜੇ ਪਾਸੇ, ਸਿੰਘੂ, ਟੀਕਰੀ ਅਤੇ ਗਾਜੀਪੁਰ ਸਰਹੱਦਾਂ 'ਤੇ ਧਰਨੇ ਵਾਲੀਆਂ ਥਾਵਾਂ 'ਤੇ ਬੈਠਕਾਂ ਹੋਣਗੀਆਂ। ਮੁੱਖ ਸਮਾਗਮ ਸਿੰਘੂ ਸਰਹੱਦ 'ਤੇ ਹੋਵੇਗਾ। ਜਿਥੇ ਕਿਸਾਨ ਜੱਥੇਬੰਦੀਆਂ ਦੇ ਆਗੂ ਮੌਜੂਦ ਰਹਿਣਗੇ। ਇਸ ਬੈਠਕ 'ਚ ਅੰਦੋਲਨ ਦੇ ਅੱਗੇ ਦੀ ਰਣਨੀਤੀ 'ਤੇ ਵਿਚਾਰ ਵਟਾਂਦਰੇ ਹੋਣਗੇ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਅੰਦੋਲਨ ਨੂੰ ਹਰ ਤਰੀਕੇ ਨਾਲ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹਰ ਦਿਨ ਲਹਿਰ ਵੱਡੀ ਹੁੰਦੀ ਜਾ ਰਹੀ ਹੈ।