ਚੰਡੀਗੜ੍ਹ: ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੇਸ਼ ਵਿੱਚ ਤਾਲਾਬੰਦੀ ਕੀਤੀ ਗਈ ਜਿਸ ਵਿੱਚ ਕਈ ਲੋਕ ਆਪਣੇ ਘਰਾਂ ਤੋਂ ਦੂਰ ਤੋਂ ਵੱਖ-ਵੱਖ ਥਾਵਾਂ ਤੇ ਫਸ ਗਏ ਸੀ। ਇਸ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਗਏ ਯਾਤਰੀ ਵੀ ਉੱਥੇ ਹੀ ਰਹਿ ਗਏ ਸਨ ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ।
ਹਜ਼ੂਰ ਸਾਹਿਬ ਫਸੇ ਸ਼ਰਧਾਲੂ ਛੇਤੀ ਹੀ ਪਰਤਣਗੇ ਪੰਜਾਬ: ਹਰਸਮਿਰਤ ਬਾਦਲ - ਕੇਂਦਰੀ ਮੰਤਰੀ ਹਰਸਿਮਰਤ ਬਾਦਲ
ਤਖ਼ਤ ਸ੍ਰੀ ਹਜ਼ੂਰ ਸਾਹਿਬ ਗਏ ਯਾਤਰੀ ਲੌਕਡਾਊਨ ਕਰਕੇ ਉੱਥੇ ਹੀ ਫਸੇ ਹੋਏ ਹਨ ਜਿਸ ਸਬੰਧੀ ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ਖਾਤੇ 'ਤੇ ਵੀਡੀਓ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਗ੍ਰਹਿ ਮੰਤਰਾਲੇ ਨਾਲ ਗੱਲ ਕੀਤੀ ਕਿ ਉੱਥੇ ਫਸੇ ਯਾਤਰੀਆਂ ਨੂੰ ਵਾਪਸ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।
ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ਖਾਤੇ 'ਤੇ ਵੀਡੀਓ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਗ੍ਰਹਿ ਮੰਤਰਾਲੇ ਨਾਲ ਗੱਲ ਕੀਤੀ ਗਈ ਕਿ ਉੱਥੇ ਫਸੇ ਯਾਤਰੀਆਂ ਨੂੰ ਵਾਪਸ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ। ਇਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਹੈ। ਸਥਾਨਕ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬੱਸਾਂ ਦਾ ਇੰਤਜ਼ਾਮ ਕਰ ਕੇ ਸ਼ਰਧਾਲੂਆਂ ਨੂੰ ਉੱਥੋਂ ਕੱਢਣ ਦੀ ਤਿਆਰੀ ਕਰੇ। ਉਨ੍ਹਾਂ ਇਸ ਦੇ ਨਾਲ ਵੀ ਕਹਿ ਦਿੱਤਾ ਕਿ ਉਹ ਬੱਸਾਂ ਬਾਬਤ ਵੀ ਗ੍ਰਹਿ ਮੰਤਰਾਲੇ ਨਾਲ ਗੱਲ ਬਾਤ ਕਰਨਗੇ।