ਪੰਜਾਬ

punjab

ETV Bharat / bharat

ਸ੍ਰੋਮਣੀ ਅਕਾਲੀ ਦਲ ਨੇ ਸੱਦੀ ਕੋੋਰ ਕਮੇਟੀ ਦੀ ਬੈਠਕ

ਸ੍ਰੋਮਣੀ ਅਕਾਲੀ ਦਲ ਨੇ ਸੀਬੀਆਈ ਵੱਲੋਂ ਪੇਸ਼ ਕੀਤੀ ਕਲੋਜ਼ਰ ਰਿਪੋਰਟ ਦਾ ਸਖ਼ਤ ਵਿਰੋਧ ਕੀਤਾ ਹੈ। ਰਿਪੋਰਟ ਨੂੰ ਵਾਪਸ ਲਿਆ ਜਾਵੇ ਇਸ ਲਈ ਅਕਾਲੀ ਪਾਰਟੀ ਨੇ ਮੰਗ ਰੱਖੀ ਹੈ।

sukhbir singh badal

By

Published : Jul 14, 2019, 11:15 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ ਵਿਚ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਕਿਹਾ ਕਿ ਪਹਿਲਾ ਹੀ ਸੀਬੀਆਈ ਦੀ ਇਸ ਕਾਰਵਾਈ ਉੱਤੇ ਇਤਰਾਜ਼ ਪ੍ਰਗਟ ਕੀਤਾ ਜਾ ਚੁੱਕਿਆ ਹੈ। ਪਾਰਟੀ ਵੱਲੋਂ ਇਸ ਕੇਸ ਨੂੰ ਕਿਸੇ ਤਸੱਲੀਬਖ਼ਸ਼ ਨਤੀਜੇ ਉੱਤੇ ਪਹੁੰਚਾਉਣ ਸੰਬੰਧੀ ਚਰਚਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਸੀਬੀਆਈ ਨੇ ਮੁਹਾਲੀ ਦੀ ਵਿਸ਼ੇਸ ਅਦਾਲਤ ਵਿਚ ਅਰਜ਼ੀ ਦੇ ਕੇ ਖ਼ੁਲਾਸਾ ਕੀਤਾ ਹੈ ਕਿ ਇਨ੍ਹਾ ਘਟਨਾਵਾ ਨਾਲ ਜੁੜੇ ਸਾਰੇ ਤੱਥ ਅਤੇ ਤਕਨੀਕੀ ਸਬੂਤ ਨਸ਼ਟ ਹੋਣ ਕਰਕੇ ਮਾਮਲਾ ਤਹਿ ਤੱਕ ਜਾਣਾ ਸੰਭਵ ਨਹੀ ਹੈ ਸੀਬੀਆਈ ਨੇ ਇਨ੍ਹਾ ਘਟਨਾਵਾਂ ਦੀ ਸਬੰਧੀ ਅਦਾਲਤ ਨੂੰ ਕਲੋਜ਼ਰ ਰਿਪੇਰਟ ਸੌਪ ਦਿੱਤੀ ਹੈ । ਸ਼੍ਰੋਮਣੀ ਅਕਾਲੀ ਦਲ ਨੇ ਇਸ ਰਿਪੋਰਟ ਦਾ ਵਿਰੋਧ ਕੀਤਾ ਤੇ ਰਿਪੋਰਟ ਵਾਪਸ ਲੈਣ ਦੀ ਮੰਗ ਕੀਤੀ ਹੈ।

ABOUT THE AUTHOR

...view details