ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਬੈਠਕ ਕੀਤੀ। ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਹੀ ਚੀਨ ਦੇ ਵੁਹਾਨ ਸੂਬੇ ਤੋਂ 324 ਭਾਰਤੀਆਂ ਨੂੰ ਦਿੱਲੀ ਲਿਆਂਦਾ ਗਿਆ ਹੈ। ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਵਿੱਚ ਦਿੱਲੀ ਪਹੁੰਚੇ ਭਾਰਤੀਆਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਹਨ।
ਸਿਹਤ ਮੰਤਰੀ ਹਰਸ਼ਵਰਧਨ ਨੇ ਭਾਰਤ ਪਹੁੰਚੇ ਸਾਰੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਰਹਿਣ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ। ਸਿਹਤ ਮੰਤਰਾਲੇ ਵਿੱਚ ਕੋਰੋਨਾ ਵਾਇਰਸ ਬਾਰੇ ਹੋਈ ਮੀਟਿੰਗ ਤੋਂ ਮੰਤਰੀ ਨੇ ਕਿਹਾ ਕਿ ਸ਼ਨੀਵਾਰ ਸ਼ਾਮ ਤੱਕ ਦੇਸ਼ ਭਰ ਦੇ ਵੱਖ-ਵੱਖ ਹਵਾਈ ਅੱਡਿਆਂ ਤੇ 326 ਵੱਖ-ਵੱਖ ਜਹਾਜ਼ਾਂ ਰਾਹੀਂ ਭਾਰਤ ਪਹੁੰਚੇ 52,332 ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ।