ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਬੁੱਧਵਾਰ ਤੜਕਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਜੰਮੂ-ਕਸ਼ਮੀਰ: ਤ੍ਰਾਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਦਹਿਸ਼ਤਗਰਦ ਢੇਰ - ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
ਪੁਲਵਾਮਾ ਵਿੱਚ ਬੁੱਧਵਾਰ ਤੜਕਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਹੋ ਗਏ।
3 ਦਹਿਸ਼ਤਗਰਦ ਢੇਰ
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਕਿ ਤ੍ਰਾਲ ਦੇ ਅਵੰਤੀਪੁਰਾ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ। ਸੁਰੱਖਿਆ ਬਲਾਂ ਨੇ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਜੰਮੂ-ਕਸ਼ਮੀਰ ਪੁਲਿਸ ਦੇ ਆਈਜੀ ਦਾ ਕਹਿਣਾ ਹੈ ਕਿ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।
Last Updated : Feb 19, 2020, 8:50 AM IST