ਪੰਜਾਬ

punjab

ਜੰਮੂ-ਕਸਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਤਿੰਨ ਜ਼ਿੰਦਾ ਮੋਰਟਾਰ ਸ਼ੈੱਲ ਬਰਾਮਦ, ਇਲਾਕੇ ਵਿੱਚ ਦਹਿਸ਼ਤ

By

Published : Oct 22, 2019, 2:15 PM IST

ਕਸ਼ਮੀਰ ਵਿੱਚ ਧਾਰਾ 370 ਦੇ ਕੁੱਝ ਹਿੱਸਿਆਂ ਨੂੰ ਖ਼ਤਮ ਕਰਨ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਬੋਖ਼ਲਾਇਆ ਹੋਇਆ ਹੈ। ਜੰਮੂ-ਕਸਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਤਿੰਨ ਜ਼ਿੰਦਾ ਮੋਰਟਾਰ ਬੰਬ ਬਰਾਮਦ ਕੀਤੇ ਗਏ ਹਨ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਫ਼ੋਟੋ

ਸ੍ਰੀਨਗਰ: ਭਾਰਤੀ ਫ਼ੌਜ ਨੇ ਜੰਮੂ-ਕਸਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਤਿੰਨ ਜ਼ਿੰਦਾ ਮੋਰਟਾਰ ਬੰਬ ਬਰਾਮਦ ਕੀਤੇ ਗਏ ਜਿਨ੍ਹਾਂ ਨੂੰ ਫ਼ੌਜ ਵੱਲੋਂ ਡਿਫਿਊਜ਼ ਕਰ ਦਿੱਤਾ ਗਿਆ ਹੈ।

ਫ਼ੋਟੋ

ਇਹ ਜ਼ਿੰਦਾ ਬੰਬ ਕਰਮਾਰਾ ਪਿੰਡ ਵਿੱਚ ਨਜ਼ਦੀਕ ਬਰਾਮਦ ਹੋਏ ਹਨ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿਛਲੇ ਕਈ ਦਿਨਾਂ ਤੋਂ ਪਾਕਿਸਤਾਨ ਲਗਾਤਾਰ ਐਲਓਸੀ ਨੇੜੇ ਭਾਰੀ ਗੋਲੀਬਾਰੀ ਕਰਦੇ ਹੋਏ ਮੋਟਰਾਰ ਦਾਗ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿੱਚ ਸੋਮਵਾਰ ਰਾਤ ਨੂੰ ਪਾਕਿਸਤਾਨ ਰੇਂਜਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਭਾਰਤੀ ਜਵਾਨ ਵੀ ਪਾਕ ਦੀ ਇਸ ਨਾਪਾਕ ਹਰਕਤ ਦਾ ਮੁੰਹਤੋੜ ਜਵਾਬ ਦੇ ਰਹੇ ਹਨ। ਇਸ ਕਾਰਨ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ਵਿੱਚ ਨੁਕਸਾਨ ਹੋਇਆ ਹੈ। ਕਸ਼ਮੀਰ ਵਿੱਚ ਧਾਰਾ 370 ਦੇ ਕੁੱਝ ਹਿੱਸਿਆਂ ਨੂੰ ਖ਼ਤਮ ਕਰਨ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਬੋਖ਼ਲਾਇਆ ਹੋਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਸਾਲ ਹੁਣ ਤੱਕ 2050 ਸੀਜ਼ਫਾਇਰ ਟੁੱਟ ਚੁੱਕੇ ਹਨ ਜਿਸ ਵਿੱਚ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਤੋਂ ਸਾਲ 2003 ਵਿੱਚ ਹੋਏ ਸਮਝੌਤੇ ਦੀ ਪਾਲਣਾ ਕਰਨ ਲਈ ਕਈ ਵਾਰ ਕਿਹਾ ਗਿਆ ਹੈ।

ਇਹ ਵੀ ਪੜੋ- ਟਰੂਡੋ ਦੀ ਲਿਬਰਲ ਪਾਰਟੀ ਨੂੰ ਬਹੁਮਤ ਨਹੀਂ, ਜਗਮੀਤ ਬਣ ਸਕਦੇ ਨੇ ਕਿੰਗ ਮੇਕਰ

ABOUT THE AUTHOR

...view details