ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਜਾ ਰਿਹਾ ਹੈ। ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਤੋਂ ਕੋਰੋਨਾ ਵਾਇਰਸ ਦੇ ਇੱਕ-ਇੱਕ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ 'ਚ ਕੋਰੋਨਾ ਵਾਇਰਸ ਨਾਲ ਮਰੀਜ਼ਾਂ ਦੀ ਗਿਣਤੀ 43 ਹੋ ਗਈ ਸੀ ਜਿਨ੍ਹਾਂ 'ਚੋਂ ਹੁਣ ਤਿੰਨ ਠੀਕ ਹੋ ਗਏ ਹਨ ਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।
ਸਭ ਤੋਂ ਹੈਰਾਨ ਕਰ ਦੇਣ ਵਾਲਾ ਇੱਕ ਮਾਮਲਾ ਕੇਰਲ ਦੇ ਕੋਚੀ 'ਚ ਸਾਹਮਣੇ ਆਇਆ ਹੈ ਜਿਥੇ ਇੱਕ 3 ਸਾਲ ਦੇ ਬੱਚੇ ਦੀ ਰਿਪੋਰਟ ਪੋਜ਼ਿਟਿਵ ਆਈ ਹੈ।
ਭਾਰਤ ਵਿਚ ਕੋਵਿਡ -19 ਮਾਮਲਿਆਂ ਦੀ ਗਿਣਤੀ 43 ਹੋ ਗਈ ਹੈ, ਜੋ ਕਿ ਪਿਛਲੇ ਮੰਗਲਵਾਰ ਤੱਕ ਸਿਰਫ ਛੇ ਸੀ। ਇਨ੍ਹਾਂ ਵਿੱਚ 16 ਇਤਾਲਵੀ ਸੈਲਾਨੀ ਸ਼ਾਮਲ ਹਨ। ਇਨ੍ਹਾਂ ਵਿਚ ਕੇਰਲ ਦੇ ਤਿੰਨ ਮਰੀਜ਼ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪਿਛਲੇ ਮਹੀਨੇ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।