ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ 21 ਦਿਨਾਂ ਦਾ ਲੌਕਡਾਊਨ ਚੱਲ ਰਿਹਾ ਹੈ। ਲੌਕਡਾਊਨ ਦੇ ਚੱਲਦੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਪਰੇਸ਼ਾਨ ਹੋ ਰਹੇ ਗਰੀਬਾਂ ਨੂੰ ਭੋਜਨ ਵੰਡਿਆ ਜਾ ਰਿਹਾ ਹੈ। ਜੇਲ੍ਹ ਅੰਦਰ ਕੈਦੀਆਂ ਵੱਲੋਂ ਬਣਾਏ ਜਾ ਰਹੇ ਖਾਣੇ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਲੋਕ ਭੋਜਨ ਦੀ ਘਾਟ ਕਾਰਨ ਭੁੱਖੇ ਨਾ ਸੋਣ।
ਦੱਸ ਦੇਈਏ ਕਿ ਇਸ ਦੀ ਸ਼ੁਰੂਆਤ ਤਿਹਾੜ ਜੇਲ੍ਹ ਦੀ ਜੇਲ੍ਹ ਨੰਬਰ 4 ਤੋਂ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਦੀ ਤਰਫੋਂ ਤਿਹਾੜ, ਮੰਡੋਲੀ ਅਤੇ ਰੋਹਿਨੀ ਜੇਲ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਵਿੱਚ ਬਣੇ ਭੋਜਨ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕਰਨ।