ਨਵੀਂ ਦਿੱਲੀ: ਰਾਜਧਾਨੀ ਤੋਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਨੋਜ ਤਿਵਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਵੇ।
ਛੋਟੇ ਸਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਮਨਾਇਆ ਜਾਵੇ ਬਾਲ ਦਿਵਸ: ਮਨੋਜ ਤਿਵਾਰੀ - ਮਨੋਜ ਤਿਵਾਰੀ
ਭਾਜਪਾ ਸਾਂਸਦ ਮਨੋਜ ਤਿਵਾਰੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ 14 ਨਵੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਉਣ ਦੀ ਥਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਨੂੰ ਬਾਲ ਦਿਵਸ ਦੇ ਤੌਰ ਉੱਤੇ ਮਨਾਇਆ ਜਾਵੇ।
ਫ਼ੋਟੋ।
ਇਹ ਵੀ ਪੜ੍ਹੋ: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ, ਭਾਗ-10
ਉਨ੍ਹਾਂ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ 14 ਨਵੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦੀ ਥਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਨੂੰ ਬਾਲ ਦਿਵਸ ਦੇ ਤੌਰ ਉੱਤੇ ਮਨਾਇਆ ਜਾਵੇ।