ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰਕ ਦੇਸ਼ਾਂ ਦੁਆਰਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਯੋਜਿਤ ਕੀਤੀ ਗਈ ਇੱਕ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਣਗੇ। ਇਸ ਕਾਨਫ਼ਰੰਸ ਵਿੱਚ ਕੋਰੋਨਾ ਵਿਰੁੱਧ ਸਾਂਝੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਵਿਸ਼ਵ ਭਰ ਵਿੱਚ 5000 ਲੋਕਾਂ ਦੀ ਜਾਨ ਲੈ ਚੁੱਕੇ ਕੋਰੋਨਾ ਵਾਇਰਸ ਨਾਲ 1 ਲੱਖ ਤੋਂ ਜ਼ਿਆਦਾ ਲੋਕ ਪੂਰੀ ਦੁਨੀਆ ਵਿੱਚ ਪ੍ਰਭਾਵਿਤ ਹਨ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਕਿਹਾ ਕਿ ਸਾਂਝੇ ਹਿੱਤ ਲਈ ਅੱਗੇ ਆਓ। 15 ਮਾਰਚ ਸ਼ਾਮ 5 ਵਜੇ ਪ੍ਰਧਾਨ ਮੰਤਰੀ ਮੋਦੀ ਸਾਰਕ ਦੇਸ਼ਾਂ ਦੀ ਵੀਡੀਓ ਕਾਨਫ਼ਰੰਸ ਵਿੱਚ ਭਾਰਤ ਦੀ ਅਗਵਾਈ ਕਰਨਗੇ। ਇਹ ਕਾਨਫ਼ਰੰਸ ਕੋਰੋਨਾ ਵਾਇਰਸ ਵਿਰੁੱਧ ਸਾਂਝੀ ਰਣਨੀਤੀ ਬਣਾਉਣ ਲਈ ਆਯੋਜਿਤ ਕੀਤੀ ਜਾ ਰਹੀ ਹੈ।