ਨਵੀਂ ਦਿੱਲੀ : ਅੱਜ ਦਿੱਲੀ 'ਚ ਕੇਂਦਰੀ ਕੈਬਿਨੇਟ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਮੰਡਲ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।
ਇਸ ਮੀਟਿੰਗ ਦੀ ਅਗਵਾਈ ਪੀਐਮ ਨਰਿੰਦਰ ਮੋਦੀ ਵੱਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵੱਖ- ਵੱਖ ਨੀਤੀ ਅਤੇ ਯੋਜਨਾਵਾਂ ਨਾਲ ਸਬੰਧਤ ਫੈਸਲਿਆਂ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਹਾਲਾਂਕਿ, ਮੋਦੀ ਸਰਕਾਰ ਅੱਜ ਇਕ ਹੋਰ ਫੈਸਲਾ ਲੈ ਸਕਦੀ ਹੈ। ਇਹ ਫੈਸਲਾ ਰਾਸ਼ਟਰੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਲਦ ਹੀ ਐਨਪੀਆਰ ਨੂੰ ਵੀ ਅਪਡੇਟ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।