ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ 'ਚ ਕਰਵਾਏ ਜਾ ਰਹੇ ਸਮਾਗਮ 'ਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰਦੁਆਰੇ ਸਾਹਿਬ 'ਚ ਨਤਮਸਤਕ ਹੋਣ ਲਈ ਪਹੁੰਚਣਗੇ।
ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਅੱਜ ਨਤਮਸਤਕ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ 'ਚ ਕਰਵਾਏ ਜਾ ਰਹੇ ਸਮਾਗਮ 'ਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਿਰਕਤ ਕਰਣਗੇ। 12 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰਦੁਆਰੇ ਸਾਹਿਬ 'ਚ ਨਤਮਸਤਕ ਹੋਣ ਲਈ ਪਹੁੰਚਣਗੇ।
ਇਹ ਵੀ ਪੜ੍ਹੋ- ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਗੁਰੂ ਨਾਨਕ ਸਾਹਿਬ ਬਾਰੇ ਉਰਦੂ ਵਿੱਚ ਕੀਤੀ ਪੀਐੱਚਡੀ
ਦੱਸਣਯੋਗ ਹੈ ਕਿ 9 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਦੋਵਾਂ ਮੁਲਕਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਪਹਿਲੇ ਜੱਥੇ ਨੂੰ ਵੀ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਕੱਲ੍ਹ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ, ਜਿਸ ਕਾਰਨ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਰਾਜਨੀਤਕ ਪਾਰਟੀਆਂ ਦੇ ਨਾਲ ਨਾਲ ਆਮ ਲੋਕਾਂ 'ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਹਿਰਾ ਹੈ।