ਪੰਜਾਬ

punjab

ETV Bharat / bharat

ਰਾਹੁਲ ਗਾਂਧੀ ਅੱਜ ਚੰਡੀਗੜ੍ਹ 'ਚ ਕਰਨਗੇ ਚੋਣ ਰੈਲੀ - Lok sabha election

ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਚੋਣ ਰੈਲੀ ਕਰਨਗੇ। ਇਥੇ ਉਹ ਕਾਂਗਰਸ ਉਮੀਦਵਾਰ ਪਵਨ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਰਾਹੁਲ ਗਾਂਧੀ ਅੱਜ ਚੰਡੀਗੜ੍ਹ 'ਚ ਕਰਨਗੇ ਚੋਣ ਰੈਲੀ

By

Published : May 10, 2019, 3:31 AM IST

ਚੰਡੀਗੜ੍ਹ : ਲੋਕਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਸ਼ਹਿਰ ਵਿੱਚ ਚੋਣ ਪ੍ਰਚਾਰ ਕਰਨਗੇ।

ਰਾਹੁਲ ਗਾਂਧੀ ਇਥੇ ਕਾਂਗਰਸ ਪਾਰਟੀ ਦੇ ਲੋਕਸਭਾ ਚੋਣ ਉਮੀਦਵਾਰ ਪਵਨ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਰੋਡ ਸ਼ੋਅ ਅਤੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਚੋਣ ਰੈਲੀ ਦੌਰਾਨ ਉਹ ਵੋਟਰਾਂ ਕੋਲੋਂ ਪਵਨ ਬਾਂਸਲ ਦੇ ਹੱਕ ਵੋਟ ਦੀ ਅਪੀਲ ਕਰਨਗੇ।

ਇਸ ਰੈਲੀ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਪ੍ਰਦੇਸ਼ ਕਮੇਟੀ ਦੀ ਇੰਚਾਰਜ ਆਸ਼ਾ ਕੁਮਾਰੀ , ਸ੍ਰੀ ਅਨੰਦਪੁਰ ਸਾਹਿਬ ਦੇ ਲੋਕਸਭਾ ਉਮੀਦਵਾਰ ਮਨੀਸ਼ ਤਿਵਾਰੀ ਵੀ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਰਾਹੁਲ ਗਾਂਧੀ ਨੇ ਵਿਰੋਧੀ ਧਿਰ ਉੱਤੇ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਉੱਤੇ ਵੀ ਨਿਸ਼ਾਨਾ ਸਾਧਿਆ।

ABOUT THE AUTHOR

...view details